ਜੰਤਰ-ਮੰਤਰ ਧਰਨੇ ਦੇ ਬੈਠੇ ਕਾਂਗਰਸ ਦੇ ਪਾਰਲੀਮੈਂਟ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
ਨਵੀਂ ਦਿੱਲੀ, 15ਜਨਵਰੀ(ਵਿਸ਼ਵ ਵਾਰਤਾ)-ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਜੰਤਰ-ਮੰਤਰ ਤੇ ਧਰਨਾ ਦੇ ਰਹੇ ਕਾਂਗਰਸ ਦੇ ਸੰਸਦ ਮੈਂਬਰਾਂ ਨੂੰ ਅੱਜ ਦਿੱਲੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਗ੍ਰਿਫਤਾਰ ਕੀਤੇ ਗਏ ਵਿਧਾਇਕਾ ਵਿੱਚ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਰਵਨੀਤ ਸਿੰਘ ਬਿੱਟੂ, ਜਸਬੀਰ ਸਿੰਘ ਡਿੰਪਾ ਅਤੇ ਕੁਲਬੀਰ ਸਿੰਘ ਜ਼ੀਰਾ ਸਮੇਤ ਕਈ ਕਾਂਗਰਸੀ ਆਗੂ ਸ਼ਾਮਲ ਹਨ।