ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਹੋਏ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਿਲ
ਚੰਡੀਗੜ੍ਹ 27 ਜਨਵਰੀ(ਵਿਸ਼ਵ ਵਾਰਤਾ)-ਕਾਂਗਰਸ ਪਾਰਟੀ ਦੀ ਭਾਰਤ ਜੋੜੋ ਯਾਤਰਾ ਜੰਮੂ-ਕਸ਼ਮੀਰ ਵਿੱਚ ਜਾਰੀ ਹੈ। ਅੱਜ ਅੱਜ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਹੁੰਦੇ ਹੋਏ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਰਾਹੁਲ ਗਾਂਧੀ ਨਾਲ ਕਦਮ-ਦਰ-ਕਦਮ ਚੱਲਦੇ ਦਿਖੇ। ਦੱਸ ਦਈਏ ਕਿ ਉਮਰ ਅਬਦੁੱਲਾ ਜੰਮੂ ਅਤੇ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਹਨ। ਉਹ 5 ਜਨਵਰੀ 2009,ਜਦੋਂ ਜੰਮੂ-ਕਸ਼ਮੀਰ ਇੱਕ ਸੂਬਾ ਹੁੰਦਾ ਸੀ,ਨੂੰ ਕਾਂਗਰਸ ਪਾਰਟੀ ਨਾਲ ਗੱਠਜੋੜ ਵਿੱਚ ਸਰਕਾਰ ਬਣਾਉਣ ਤੋਂ ਬਾਅਦ, ਜੰਮੂ ਅਤੇ ਕਸ਼ਮੀਰ ਰਾਜ ਦੇ 11ਵੇਂ ਅਤੇ ਸਭ ਤੋਂ ਨੌਜਵਾਨ ਮੁੱਖ ਮੰਤਰੀ ਬਣੇ ਸਨ।
ਇਸ ਦੇ ਨਾਲ ਹੀ ਦੱਸ ਦਈਏ ਕਿ ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਹੁੰਦੀ ਹੋਈ ਕਾਂਗਰਸ ਦੀ ਭਾਰਤ ਜੋੜੋ ਯਾਤਰਾ 30 ਜਨਵਰੀ ਨੂੰ ਖਤਮ ਹੋਵੇਗੀ।