ਜੰਮੂ-ਕਸ਼ਮੀਰ ਵਿੱਚ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਸ਼ਹੀਦ ਹੋਏ ਜਵਾਨਾਂ ਦੀ ਮੌਤ ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ 11 ਜਨਵਰੀ(ਵਿਸ਼ਵ ਵਾਰਤਾ)-ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਮਾਛਿਲ ਸੈਕਟਰ ਵਿੱਚ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਤਿੰਨ ਭਾਰਤੀ ਫੌਜ ਦੇ ਜਵਾਨਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚ ਇੱਕ ਜੂਨੀਅਰ ਕਮਿਸ਼ਨਡ ਅਫਸਰ (ਜੇਸੀਓ) ਵੀ ਸ਼ਾਮਲ ਹੈ। ਭਾਰਤੀ ਫੌਜ ਨੇ ਅੱਜ ਇਸ ਹਾਦਸੇ ਦੀ ਜਾਣਕਾਰੀ ਦਿੱਤੀ ਹੈ। ਫੌਜ ਨੇ ਦੱਸਿਆ ਕਿ ਤਿੰਨੇ ਜਵਾਨ ਫਿਸਲ ਕੇ ਡੂੰਘੀ ਖੱਡ ਵਿੱਚ ਜਾ ਡਿੱਗੇ ਸਨ। ਇਸ ਹਾਦਸੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਨੇ ਟਵੀਟ ਕਰਦਿਆਂ ਲਿਖਿਆ ਕਿ ”ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ‘ਚ ਜਵਾਨਾਂ ਵੱਲੋਂ ਕੀਤੀ ਜਾ ਰਹੀ ਗਸ਼ਤ ਦੌਰਾਨ ਗੱਡੀ ਡੂੰਘੀ ਖੱਡ ‘ਚ ਡਿੱਗਣ ਦੀ ਦੁਖਦ ਖ਼ਬਰ ਮਿਲੀ…3 ਜਵਾਨਾਂ ਦੇ ਸ਼ਹੀਦ ਹੋਣ ਦੀ ਦੁਖਦ ਸੂਚਨਾ ਮਿਲੀ ਹੈ…ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਔਖੇ ਸਮੇਂ ‘ਚ ਹੌਂਸਲਾ-ਹਿੰਮਤ ਪ੍ਰਦਾਨ ਕਰਨ…”
ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ‘ਚ ਜਵਾਨਾਂ ਵੱਲੋਂ ਕੀਤੀ ਜਾ ਰਹੀ ਗਸ਼ਤ ਦੌਰਾਨ ਗੱਡੀ ਡੂੰਘੀ ਖੱਡ ‘ਚ ਡਿੱਗਣ ਦੀ ਦੁਖਦ ਖ਼ਬਰ ਮਿਲੀ…3 ਜਵਾਨਾਂ ਦੇ ਸ਼ਹੀਦ ਹੋਣ ਦੀ ਦੁਖਦ ਸੂਚਨਾ ਮਿਲੀ ਹੈ…ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਔਖੇ ਸਮੇਂ ‘ਚ ਹੌਂਸਲਾ-ਹਿੰਮਤ ਪ੍ਰਦਾਨ ਕਰਨ…
— Bhagwant Mann (@BhagwantMann) January 11, 2023
https://punjabi.wishavwarta.in/?p=239996