ਜੰਮੂ-ਕਸ਼ਮੀਰ : ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿੱਚ ਮੁਠਭੇੜ
ਮੁਕਾਬਲੇ ਵਿੱਚ ਦੋ ਅੱਤਵਾਦੀ ਢੇਰ
ਸ਼੍ਰੀਨਗਰ, 22 ਮਾਰਚ(ਵਿਸ਼ਵ ਵਾਰਤਾ)- ਜੰਮੂ-ਕਸ਼ਮੀਰ ਦੇ ਸ਼ੋਪਿਆਂ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿੱਚ ਮੁਠਭੇੜ ਦੀ ਖਬਰ ਸਾਹਮਣੇ ਆਈ ਹੈ। ਜਿਸ ਵਿੱਚ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ ਅਤੇ ਕੁਝ ਹੋਰ ਅੱਤਵਾਦੀਆਂ ਦੇ ਇਲਾਕੇ ਵਿੱਚ ਲੁੱਕੇ ਹੋਣ ਦੀ ਜਾਣਕਾਰੀ ਮਿਲੀ ਹੈ,ਮੁਕਾਬਲਾ ਸ਼ੋਪਿਆਂ ਦੇ ਮਨਿਹਾਲ ਨਾਮਕ ਪਿੰਡ ਵਿੱਚ ਹੋ ਰਿਹਾ ਹੈ, ਫਾਇਰਿੰਗ ਦੀ ਆਵਾਜ਼ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਅਜੇ ਦੋ ਹੋਰ ਅੱਤਵਾਦੀ ਇਲਾਕੇ ਵਿੱਚ ਲੁਕੇ ਹੋਏ ਹਨ। ਸਥਾਨਕ ਲੋਕਾਂ ਨੂੰ ਚੌਕਸ ਰਹਿਣ ਅਤੇ ਘਰਾਂ ਦੇ ਖਿੜਕੀਆਂ-ਦਰਵਾਜ਼ੇ ਬੰਦ ਰੱਖਣ ਦੀ ਅਪੀਲ ਕੀਤੀ ਜਾ ਰਹੀ ਹੈ।