ਜੰਮੂ-ਕਸ਼ਮੀਰ ‘ਚ ਲਸ਼ਕਰ ਦਾ ਅੱਤਵਾਦੀ ਗ੍ਰਿਫਤਾਰ, ਹਥਿਆਰ ਵੀ ਬਰਾਮਦ
ਚੰਡੀਗੜ੍ਹ, 3ਮਈ(ਵਿਸ਼ਵ ਵਾਰਤਾ)- ਜੰਮੂ-ਕਸ਼ਮੀਰ ਦੇ ਸ਼ੋਪੀਆਂ ‘ਚ ਪੁਲਿਸ ਅਤੇ ਸੁਰੱਖਿਆ ਬਲਾਂ ਨੇ ਅੱਤਵਾਦੀ ਸੰਗਠਨ ਲਸ਼ਕਰ ਦੇ ਇੱਕ ਸਾਥੀ ਨੂੰ ਗ੍ਰਿਫਤਾਰ ਕੀਤਾ ਹੈ। ਅੱਤਵਾਦੀ ਦੀ ਪਛਾਣ ਤਨਵੀਰ ਅਹਿਮਦ ਵਾਨੀ ਵਜੋਂ ਹੋਈ ਹੈ। ਉਸ ਕੋਲੋਂ 1 ਏਕੇ ਸੀਰੀਜ਼ ਰਾਈਫਲ, 1 ਮੈਗਜ਼ੀਨ ਅਤੇ 10 ਰੌਂਦ ਸਮੇਤ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ। ਮਾਮਲੇ ਦੀ ਐਫਆਈਆਰ ਦਰਜ ਕਰ ਲਈ ਗਈ ਹੈ, ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।