ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਪੁਲਿਸ ਅਤੇ ਫੌਜ ਵੱਲੋਂ ਸਰਚ ਆਪਰੇਸ਼ਨ ਜਾਰੀ
ਚੰਡੀਗੜ੍ਹ,11ਅਪ੍ਰੈਲ(ਵਿਸ਼ਵ ਵਾਰਤਾ)- ਜੰਮੂ-ਕਸ਼ਮੀਰ ਦੇ ਪੁਲਵਾਮਾ ‘ਚ ਫੌਜ ਅਤੇ ਪੁਲਿਸ ਨੂੰ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਹੈ। ਇਸ ਸਬੰਧੀ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਫੌਜ ਨੇ ਕੁਝ ਇਲਾਕਿਆਂ ਨੂੰ ਘੇਰ ਲਿਆ ਹੈ। ਹਾਲਾਂਕਿ ਇਸ ਸਬੰਧੀ ਅਜੇ ਹੋਰ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।