ਜੰਮੂ-ਕਸ਼ਮੀਰ ਦੇ ਬਡਗਾਮ ‘ਚ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਕੀਤਾ ਢੇਰ, 2 ਨਾਗਰਿਕ ਵੀ ਜ਼ਖਮੀ
ਚੰਡੀਗੜ੍ਹ 17 ਜਨਵਰੀ(ਵਿਸ਼ਵ ਵਾਰਤਾ) – ਜੰਮੂ-ਕਸ਼ਮੀਰ ਦੇ ਬਡਗਾਮ ‘ਚ ਅੱਜ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ ਹੈ। ਇਸ ਦੌਰਾਨ 2 ਅੱਤਵਾਦੀਆਂ ਨੂੰ ਮਾਰ ਦਿੱਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਹੋਰ ਜਾਣਕਾਰੀ ਅਨੁਸਾਰ ਸੁਰੱਖਿਆ ਬਲਾਂ ਨੂੰ ਇਲਾਕੇ ‘ਚ ਦੋ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਮਾਰ ਦਿੱਤਾ। ਦੂਜੇ ਅੱਤਵਾਦੀ ਨੂੰ ਵੀ ਗੋਲੀ ਲੱਗੀ ਸੀ ਪਰ ਉਹ ਇਲਾਕੇ ਦੇ ਇੱਕ ਘਰ ਵਿੱਚ ਲੁਕਿਆ ਹੋਇਆ ਸੀ। ਹੁਣ ਸੁਰੱਖਿਆ ਬਲਾਂ ਨੇ ਇੱਕ ਹੋਰ ਅੱਤਵਾਦੀ ਨੂੰ ਵੀ ਮਾਰ ਦਿੱਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਮੁਕਾਬਲੇ ‘ਚ ਦੋ ਸਥਾਨਕ ਲੋਕ ਵੀ ਜ਼ਖਮੀ ਹੋਏ ਹਨ। ਇਹ ਮੁਕਾਬਲਾ ਐਸਐਸਪੀ ਦਫ਼ਤਰ ਨੇੜੇ ਚੱਲ ਰਿਹਾ ਸੀ। ਇਸ ਦੌਰਾਨ 2 ਨਾਗਰਿਕਾਂ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ।