ਜੰਮੂ ਕਸ਼ਮੀਰ ਵਿੱਚ ਸਿੱਖ ਲੜਕੀਆਂ ਦੇ “ਜਬਰੀ ਧਰਮ ਬਦਲੀ” ਕਰਨ ਦੀ ਭਿਆਨਕ ਘਟਨਾ ਦਾ ਲੋਕਤੰਤਰੀ ਭਾਰਤ ਵਿੱਚ ਕੋਈ ਸਥਾਨ ਨਹੀਂ: ਲਾਲਪੁਰਾ
ਜਲੰਧਰ,29 ਜੂਨ ( ਵਿਸ਼ਵ ਵਾਰਤਾ/ਅਸ਼ਵਨੀ ਠਾਕੁਰ) –ਭਾਜਪਾ ਦੇ ਰਾਸ਼ਟਰੀ ਬੁਲਾਰੇ ਇਕਬਾਲ ਸਿੰਘ ਲਾਲਪੁਰਾ ਨੇ ਕਸ਼ਮੀਰ ਵਿੱਚ ਦੋ ਸਿੱਖ ਲੜਕੀਆਂ ਦੇ ਅਗਵਾ ਕਰਨ ਅਤੇ ਜਬਰੀ ਧਰਮ ਪਰਿਵਰਤਨ ਦੀ ਘਟਨਾ ਨੂੰ ਬਹੁਤ ਮੰਦਭਾਗੀ ਘਟਨਾ ਦੱਸਿਆ ਹੈ ਅਤੇ ਜੰਮੂ-ਕਸ਼ਮੀਰ ਪ੍ਰਸ਼ਾਸਨ ਤੋਂ ਘੱਟ ਗਿਣਤੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਭਾਜਪਾ ਸਿੱਖਾਂ ਪ੍ਰਤੀ ਵਚਨਬੱਧ ਹੈ ਅਤੇ ਕਦੇ ਵੀ ਅਜਿਹੀ ਜਬਰਦਸਤੀ ਬਰਦਾਸ਼ਤ ਨਹੀਂ ਕਰਦੀ। ਸਿੱਖ ਹੋਰਨਾਂ ਧਰਮਾਂ ਦਾ ਸਤਿਕਾਰ ਕਰਦਿਆਂ ਹਮੇਸ਼ਾਂ ਆਪਣੀ ਧਰਮ ਦੀ ਧਾਰਮਿਕ ਆਜ਼ਾਦੀ ਲਈ ਖੜੇ ਹਨ। ਉਨ੍ਹਾਂ ਕਿਹਾ ਕਿ ਪੀੜਤ ਲੜਕੀ ਨੂੰ ਬਰਾਮਦ ਕਰਕੇ ਉਸ ਦੇ ਪਰਿਵਾਰ ਦੀ ਸੁਰੱਖਿਆ ਵਿੱਚ ਵਾਪਸ ਲਿਆਂਦਾ ਜਾਵੇ।
ਲਾਲਪੁਰਾ ਨੇ ਕਿਹਾ ਕਿ ਉਹ ਇਸ ਘਟਨਾ ਬਾਰੇ ਰਾਜਪਾਲ ਦੇ ਸੰਪਰਕ ਵਿੱਚ ਹਨ ਅਤੇ ਉਨ੍ਹਾਂ ਨੂੰ ਬੇਨਤੀ ਕੀਤੀ ਹੈ ਕਿ ਘੱਟ ਗਿਣਤੀਆਂ ਨੂੰ ਜੰਮੂ-ਕਸ਼ਮੀਰ ਵਿੱਚ ਅਸੁਰੱਖਿਅਤ ਮਹਿਸੂਸ ਨਹੀਂ ਹੋਣਾ ਚਾਹੀਦਾ, ਕਿਉਂਕਿ ਜੰਮੂ-ਕਸ਼ਮੀਰ ਇੱਕ ਅਜਿਹਾ ਸੂਬਾ ਹੈ ਜਿਸ ਨੇ ਭਾਰੀ ਉਤਰਾਅ-ਚੜ੍ਹਾਅ ਦੇਖਿਆ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਸਿੱਖਾਂ ਦੇ ਵਿਸ਼ਵਾਸ ਬਹਾਲ ਕਰਨ ਲਈ ਮਿਲ ਕੇ ਕੰਮ ਕਰਨਾ ਪਏਗਾ। ਅਸੀਂ ਜਬਰੀ ਧਰਮ ਪਰਿਵਰਤਨ ਵਿੱਚ ਵਿਸ਼ਵਾਸ ਨਹੀਂ ਕਰਦੇI ਲਾਲਪੁਰਾ ਨੇ ਕਿਹਾ ਕਿ ਸਾਡੇ ਗੁਰੂ ਜੀ ਨੇ ਮੁਗ਼ਲ ਬਾਦਸ਼ਾਹਾਂ ਵਲੋਂ ਜਬਰੀ ਧਰਮ ਪਰਿਵਰਤਨ ਤੋਂ ਹਿੰਦੂਆਂ ਨੂੰ ਬਚਾਉਣ ਲਈ ਕੁਰਬਾਨੀਆਂ ਦਿੱਤੀਆਂ ਸਨ, ਜੋ ਕਿ ਸਾਡੇ ਸਮਾਜ ਵਿਚ ਇਕ ਜੀਵਤ ਉਦਾਹਰਣ ਹੈ। ਇਕ ਇਤਿਹਾਸਕ ਤੱਥ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ “ਸਿੱਖਾਂ ਨੇ ਮੁਸਲਮਾਨਾਂ ਦੁਆਰਾ ਅਗਵਾ ਕੀਤੀਆਂ ਲੜਕੀਆਂ ਨੂੰ ਬਚਾਇਆ ਅਤੇ ਉਨ੍ਹਾਂ ਨੂੰ ਕਸ਼ਮੀਰ ਦੇ ਪਰਿਵਾਰਾਂ ਵਿਚ ਵਾਪਸ ਲਿਆਂਦਾ।