ਜੰਮੂ -ਕਸ਼ਮੀਰ ਵਿੱਚ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਕੀਤਾ ਢੇਰ

ਚੰਡੀਗੜ੍ਹ, 12ਅਕਤੂਬਰ(ਵਿਸ਼ਵ ਵਾਰਤਾ)-ਜੰਮੂ -ਕਸ਼ਮੀਰ ਦੇ ਸ਼ੋਪੀਆਂ ਵਿੱਚ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ। ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। ਆਈਜੀਪੀ ਕਸ਼ਮੀਰ ਵਿਜੇ ਕੁਮਾਰ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀਆਂ ਵਿੱਚੋਂ ਇੱਕ ਦੀ ਪਛਾਣ ਮੁਖਤਾਰ ਸ਼ਾਹ ਵਜੋਂ ਹੋਈ ਹੈ, ਜੋ ਕਿ ਗੰਡੇਰਵਾਲ ਦਾ ਰਹਿਣ ਵਾਲਾ ਸੀ।






















