ਜੱਗੂ ਭਗਵਾਨਪੁਰੀਆ ਦੀ ਅੰਮ੍ਰਿਤਸਰ ਅਦਾਲਤ ਵਿੱਚ ਹੋਈ ਪੇਸ਼ੀ
ਪੜ੍ਹੋ ਹੁਣ ਕਿਹੜੇ ਜਿਲ੍ਹੇ ਦੀ ਪੁਲਿਸ ਨੂੰ ਮਿਲਿਆ ਜੱਗੂ ਦਾ ਟ੍ਰਾਂਜ਼ਿਟ ਰਿਮਾਂਡ
ਚੰਡੀਗੜ੍ਹ,10 ਅਗਸਤ(ਵਿਸ਼ਵ ਵਾਰਤਾ)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਮਾਮਲੇ ਵਿੱਚ ਦਿੱਲੀ ਤੋਂ ਪੰਜਾਬ ਲਿਆਂਦੇ ਗਏ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ ।ਇਸ ਦੌਰਾਨ ਮੋਗਾ ਪੁਲਿਸ ਨੂੂੰ ਜੱਗੂ ਭਗਵਾਨਪੁਰੀਆ ਦਾ ਟ੍ਰਾਂਜ਼ਿਟ ਰਿਮਾਂਡ ਪ੍ਰਾਪਤ ਹੋਇਆ ਹੈ। ਜਿਸ ਤੋਂ ਬਾਅਦ ਮੋਗਾ ਪੁਲਿਸ ਜਲਦ ਹੀ ਉਸਨੂੰ ਮੋਗਾ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰ ਸਕਦੀ ਹੈ। ਦੱਸ ਦਈਏ ਕਿ ਇਹ ਰਿਮਾਂਡ ਡਿਪਟੀ ਮੇਅਰ ਦੇ ਭਰਾ ਦੇ ਕਤਲ ਮਾਮਲੇ ਵਿੱਚ ਪੁੱਛਗਿੱਛ ਕਰਨ ਲਈ ਹਾਸਲ ਲਿਆ ਗਿਆ ਹੈ। ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਤੋਂ ਇਲਾਵਾ ਜੱਗੂ ਭਗਵਾਨਪੁਰੀਆ ਖਿਲਾਫ ਫਿਰੌਤੀ ਅਤੇ ਰੰਗਦਾਰੀ ਵਰਗੇ ਕਈ ਮਾਮਲੇ ਦਰਜ ਹਨ।