ਜੱਗੂ ਭਗਵਾਨਪੁਰੀਆ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ
ਚੰਡੀਗੜ੍ਹ,6 ਜੂਨ(ਵਿਸ਼ਵ ਵਾਰਤਾ)- ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਵਿੱਚ ਪੁਲਿਸ ਜੇਲ੍ਹਾਂ ਵਿੱਚ ਬੰਦ ਗੈਂਗਸਟਰਾਂ ਕੋਲੋਂ ਲਗਾਤਾਰ ਪੁੱਛਗਿੱਛ ਕਰ ਰਹੀ ਹੈ। ਅੱਜ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਵੱਲੋਂ ਪਾਈ ਗਈ ਪਟੀਸ਼ਨ ਤੇ ਹਾਈਕੋਰਟ ਵਿੱਚ ਸੁਣਵਾਈ ਹੋਈ ਹੈ। ਇਸ ਪਟੀਸ਼ਨ ਵਿੱਚ ਹਾਈਕੋਰਟ ਨੇ ਜੱਗੂ ਨੂੰ ਕਿਸੇ ਵੀ ਤਰ੍ਹਾਂ ਦੀ ਰਾਹਤ ਨਹੀਂ ਦਿੱਤੀ ਹੈ।ਹਾਈਕੋਰਟ ਨੇ ਕਿਹਾ ਕਿ ਤਿਹਾੜ ਜੇਲ੍ਹ ਸਾਡੇ ਅਧਿਕਾਰ ਖੇਤਰ ਵਿੱਚ ਨਹੀਂ ਹੈ। ਦੱਸ ਦਈਏ ਕਿ ਜੱਗੂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਪਾ ਕੇ ਮੰਗ ਕੀਤੀ ਸੀ ਕਿ ਜੇਕਰ ਉਸਨੂੰ ਦਿੱਲੀ ਤੋਂ ਪੰਜਾਬ ਪੁੱਛਗਿੱਛ ਲਈ ਲਿਆਂਦਾ ਜਾਂਦਾ ਹੈ ਤਾਂ ਉਸਨੂੰ ਬੁਲੇਟ ਪਰੂਫ ਗੱਡੀ ਅਤੇ ਜੈਕਟ ਮੁਹੱਈਆ ਕਰਵਾਈ ਜਾਵੇ।