ਐਸ.ਏ.ਐਸ ਨਗਰ, 02 ਅਕਤੂਬਰ (ਵਿਸ਼ਵ ਵਾਰਤਾ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਾਲ ਹੀ ਵਿਚ ਭਾਰੀ ਮੀਂਹ ਕਾਰਨ ਪ੍ਰਭਾਵਿਤ ਹੋਈਆਂ ਫਸਲਾਂ ਦੇ ਮੱਦੇਨਜ਼ਰ ਝੋਨੇ ਦੀ ਖਰੀਦ ਲਈ ਨਮੀ ਦੇ ਪੱਧਰ ਨੂੰ ਵਧਾਉਣ ਸਬੰਧੀ ਵਿਚਾਰ ਕਰਨ ਲਈ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ) ਨੂੰ ਬੇਨਤੀ ਕੀਤੀ ਹੈ। ਇਹ ਗੱਲ ਉਹਨਾਂ ਨੇ ਅੱਜ ਬਾਅਦ ਦੁਪਹਿਰ ਐਸ.ਏ.ਐਸ ਨਗਰ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ (ਐਮ.ਜੀ.ਐਸ.ਵੀ.ਵਾਈ) ਮੈਗਾ ਕੈਂਪ ਦਾ ਉਦਘਾਟਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖੀ।
ਮੁੱਖ ਮੰਤਰੀ ਨੇ ਕਿਸਾਨ ਭਾਈਚਾਰੇ ਦੀ ਭਲਾਈ ਸਬੰਧੀ ਆਪਣੀ ਵਚਨਬੱਧਤਾ ਦਹੁਰਾਉਂਦਿਆਂ ਕਿਹਾ ਕਿ ਸਰਕਾਰ ਵਲੋਂ ਸ਼ੁਰੂ ਕੀਤੀ ਕਿਸਾਨ ਕਰਜ਼ਾ ਰਾਹਤ ਸਕੀਮ ਨੂੰ ਇਸ ਸਾਲ ਦੇ ਅੰਤ ਤੱਕ ਮੁਕੰਮਲ ਕੀਤਾ ਜਾਵੇਗਾ।