• Latest
  • Trending
ਝੋਨੇ ਦੇ ਅਗਲੇ ਸੀਜ਼ਨ ਤੱਕ ਪੰਜਾਬ ਨੂੰ ਪਰਾਲੀ ਸਾੜਨ ਤੋਂ ਮੁਕਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ-ਮੁੱਖ ਮੰਤਰੀ

ਝੋਨੇ ਦੇ ਅਗਲੇ ਸੀਜ਼ਨ ਤੱਕ ਪੰਜਾਬ ਨੂੰ ਪਰਾਲੀ ਸਾੜਨ ਤੋਂ ਮੁਕਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ-ਮੁੱਖ ਮੰਤਰੀ

4 years ago
National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

7 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

36 minutes ago
Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

43 minutes ago
Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

56 minutes ago
Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

2 hours ago
Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

2 hours ago
U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

2 hours ago
National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

3 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

3 hours ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

5 hours ago
Hindi News
English News
Saturday, November 14, 2026
No Result
View All Result
30 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਝੋਨੇ ਦੇ ਅਗਲੇ ਸੀਜ਼ਨ ਤੱਕ ਪੰਜਾਬ ਨੂੰ ਪਰਾਲੀ ਸਾੜਨ ਤੋਂ ਮੁਕਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ-ਮੁੱਖ ਮੰਤਰੀ

November 4, 2022
in ਸਿਆਸੀ, ਖਬਰਾਂ, ਖੇਤੀਬਾੜੀ, ਪੰਜਾਬ
ਝੋਨੇ ਦੇ ਅਗਲੇ ਸੀਜ਼ਨ ਤੱਕ ਪੰਜਾਬ ਨੂੰ ਪਰਾਲੀ ਸਾੜਨ ਤੋਂ ਮੁਕਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ-ਮੁੱਖ ਮੰਤਰੀ

ਝੋਨੇ ਦੇ ਅਗਲੇ ਸੀਜ਼ਨ ਤੱਕ ਪੰਜਾਬ ਨੂੰ ਪਰਾਲੀ ਸਾੜਨ ਤੋਂ ਮੁਕਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ-ਮੁੱਖ ਮੰਤਰੀ

ਨਵੀਂ ਦਿੱਲੀ/ਚੰਡੀਗੜ੍ਹ, 4 ਨਵੰਬਰ(ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਅਗਲੇ ਸਾਲ ਤੱਕ ਸੂਬੇ ਨੂੰ ਝੋਨੇ ਦੀ ਪਰਾਲੀ ਸਾੜਨ ਤੋਂ ਮੁਕਤ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਅੱਜ ਇੱਥੇ ਭਗਵੰਤ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਸਬੰਧ ਵਿਚ ਸੂਬਾ ਸਰਕਾਰ ਬਹੁ-ਪੱਖੀ ਰਣਨੀਤੀ ‘ਤੇ ਕੰਮ ਕਰ ਰਹੀ ਹੈ ਅਤੇ ਇਸ ਸਮੱਸਿਆ ਦਾ ਕੋਈ ਠੋਸ ਹੱਲ ਕੱਢਣ ਲਈ ਪਹਿਲਾਂ ਹੀ ਖੇਤੀ ਮਾਹਿਰਾਂ ਅਤੇ ਕਿਸਾਨ ਯੂਨੀਅਨਾਂ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ 1.20 ਲੱਖ ਮਸ਼ੀਨਾਂ ਪਹਿਲਾਂ ਹੀ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਸਮੁੱਚੇ ਉੱਤਰ ਭਾਰਤ ਦੀ ਸਮੱਸਿਆ ਹੈ ਅਤੇ ਕੇਂਦਰ ਸਰਕਾਰ ਨੂੰ ਸਾਰੇ ਪ੍ਰਭਾਵਿਤ ਸੂਬਿਆਂ ਵੱਲੋਂ ਇਸ ਮਾਮਲੇ ਦੇ ਸਾਂਝੇ ਹੱਲ ਲਈ ਦਖ਼ਲ ਦੇਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਨ੍ਹਾਂ ਫਸਲਾਂ ਲਈ ਲਾਹੇਵੰਦ ਸਮਰਥਨ ਮੁੱਲ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਬਦਲਵੀਆਂ ਫਸਲਾਂ ਅਪਣਾਉਣ ਲਈ ਉਤਸ਼ਾਹਿਤ ਕਰਨ ਅਤੇ ਇਸ ਸਮੱਸਿਆ ਦਾ ਹੱਲ ਕਰਨ ਵਿੱਚ ਮਦਦ ਮਿਲੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਝੋਨਾ ਵੱਢਣ ਅਤੇ ਕਣਕ ਦੀ ਬਿਜਾਈ ਦੇ ਵਿਚਕਾਰ 10-12 ਦਿਨ ਦਾ ਸਮਾਂ ਮਿਲਦਾ ਹੈ। ਉਨ੍ਹਾਂ ਕਿਹਾ ਕਿ ਕੋਈ ਸਾਰਥਕ ਬਦਲ ਨਾ ਹੋਣ ਕਾਰਨ ਕਿਸਾਨ ਮਜਬੂਰਨ ਪਰਾਲੀ ਨੂੰ ਤੀਲੀ ਨਾਲ ਅੱਗ ਲਾਉਣ ‘ਤੇ ਨਿਰਭਰ ਹਨ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕੇਂਦਰ ਇਸ ਦਾ ਹੱਲ ਕਰ ਦੇਵੇ ਤਾਂ ਕਿਸਾਨ ਕਦੇ ਵੀ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਾਉਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਹਜ਼ਾਰਾਂ ਪੰਚਾਇਤਾਂ ਵੱਲੋਂ ਝੋਨੇ ਦੀ ਪਰਾਲੀ ਨਾ ਸਾੜਨ ਦੇ ਮਤੇ ਪਾਸ ਕੀਤੇ ਜਾਣ ਤੋਂ ਬਾਅਦ ਸੂਬਾ ਸਰਕਾਰ ਨੇ ਇਨ੍ਹਾਂ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਇਸ ਗੱਲ ਦਾ ਮਾਣ ਮਹਿਸੂਸ ਹੁੰਦਾ ਹੈ ਹਰੇਕ ਸਾਲ ਫਸਲ ਦੀ ਬੰਪਰ ਪੈਦਾਵਾਰ ਸਦਕਾ ਅੰਨ ਭੰਡਾਰ ਨੱਕੋ-ਨੱਕ ਭਰੇ ਜਾਂਦੇ ਹਨ। ਉਂਜ, ਭਗਵੰਤ ਮਾਨ ਨੇ ਕਿਹਾ ਕਿ ਅਸੀਂ ਇਸ ਸਚਾਈ ਨੂੰ ਭੁੱਲ ਜਾਂਦੇ ਹਾਂ ਕਿ ਇਸ ਨਾਲ ਝੋਨੇ ਦੀ ਪਰਾਲੀ ਦੀ ਪੈਦਾਵਾਰ ਵਿੱਚ ਵੀ ਵਾਧਾ ਹੋਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਕਿਸਾਨ 75 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਖੇਤੀ ਕਰਦੇ ਹਨ ਜਿਸ ਵਿੱਚੋਂ 40 ਲੱਖ ਹੈਕਟੇਅਰ ਰਕਬੇ ਵਿਚ ਪੈਦਾ ਹੁੰਦੇ ਝੋਨੇ ਦੀ ਪਰਾਲੀ ਨੂੰ ਸਾੜਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਬਾਕੀ ਕਿਸਾਨ ਕਦੇ ਵੀ ਅੱਗ ਲਾਉਣ ਦੇ ਰੁਝਾਨ ਨੂੰ ਨਹੀਂ ਅਪਣਾਉਂਦੇ, ਕਿਉਂ ਜੋ ਇਸ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੰਗਰੂਰ ਵਿਖੇ ਬਾਇਓ ਐਨਰਜੀ ਉਤਪਾਦਨ ਦਾ ਪਲਾਂਟ ਲਗਾਇਆ ਹੈ ਅਤੇ ਸੂਬੇ ਭਰ ਵਿੱਚ ਅਜਿਹੇ ਹੋਰ ਪਲਾਂਟ ਲਗਾਏ ਜਾਣਗੇ।
ਮੁੱਖ ਮੰਤਰੀ ਨੇ ਯਾਦ ਦਿਵਾਇਆ ਕਿ ਪੰਜਾਬ ਦੇ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਵੱਡੀ ਭੂਮਿਕਾ ਨਿਭਾਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਝੋਨੇ ਦੀ ਪਰਾਲੀ ਨਾ ਸਾੜਨ ਦੇ ਬਦਲੇ ਕਿਸਾਨਾਂ ਨੂੰ ਸਾਂਝੇ ਤੌਰ ‘ਤੇ 2500 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ ਦੇਣ ਦੀ ਪੇਸ਼ਕਸ਼ ਕਰਕੇ ਪਰਾਲੀ ਸਾੜੇ ਜਾਣ ਦਾ ਸਾਰਥਕ ਹੱਲ ਪੇਸ਼ ਕੀਤਾ ਸੀ। ਹਾਲਾਂਕਿ, ਕੇਂਦਰ ਨੇ ਇਸ ਪ੍ਰਸਤਾਵ ਨੂੰ ਸਵੀਕਾਰ ਕਰਨ ਦੀ ਬਜਾਏ ਕਿਸਾਨਾਂ ਨੂੰ ਇਸ ਸਮੱਸਿਆ ਤੋਂ ਨਿਜਾਤ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ। ਇਸੇ ਤਰ੍ਹਾਂ ਭਗਵੰਤ ਮਾਨ ਨੇ ਕਿਹਾ ਕਿ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਠੋਸ ਹੱਲ ਪ੍ਰਦਾਨ ਕਰਨ ਵਾਸਤੇ ਵੱਡੀ ਗਿਣਤੀ ਵਿੱਚ ਨਿਵੇਸ਼ਕਾਰ ਸੂਬੇ ਵਿੱਚ ਆ ਕੇ ਬਾਇਓ ਊਰਜਾ ਪਲਾਂਟ ਲਾਉਣਾ ਚਾਹੁੰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਨੂੰ ਅਜਿਹੇ ਲੰਬਿਤ ਪ੍ਰੋਜੈਕਟਾਂ ਨੂੰ ਤੁਰੰਤ ਮਨਜ਼ੂਰੀ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਪ੍ਰਤੀ ਪੂਰੀ ਤਰ੍ਹਾਂ ਸੰਜੀਦਾ ਹੈ ਕਿਉਂਕਿ ਉਹ ਜਾਣਦਾ ਹੈ ਕਿ ਇਸ ਨਾਲ ਉਨ੍ਹਾਂ ਦੇ ਪਰਿਵਾਰ ‘ਤੇ ਵੀ ਬੁਰਾ ਅਸਰ ਪਵੇਗਾ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਇਹ ਪੂਰੇ ਉੱਤਰ ਭਾਰਤ ਦੀ ਸਮੱਸਿਆ ਹੈ, ਇਸ ਲਈ ਕੇਂਦਰ ਸਰਕਾਰ ਨੂੰ ਇਸ ਮੁੱਦੇ ਦਾ ਹੱਲ ਲੱਭਣ ਲਈ ਮੀਟਿੰਗ ਬੁਲਾਉਣੀ ਚਾਹੀਦੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

by Ranjit Singh
November 14, 2026
0

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ? ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 14, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

by Ranjit Singh
November 14, 2026
0

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਦਿੱਲੀ ਦੇ ਸਾਬਕਾ ਮੁੱਖ ਮੰਤਰੀ...

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

by Ranjit Singh
November 14, 2026
0

Punjab Weather: ਸੂਬੇ 'ਚ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਕੁਝ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

by Ranjit Singh
November 14, 2026
0

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ? ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ...

Most Popular

ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

by Navjot
2 days ago
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) ਵੀਰਵਾਰ ਨੂੰ ਪ੍ਰਕਾਸ਼ਿਤ ਜਲਵਾਯੂ ਪਰਿਵਰਤਨ ਪ੍ਰਦਰਸ਼ਨ ਸੂਚਕਾਂਕ (Climate Change Performance Index) ਦੀ ਸਾਲਾਨਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 