ਟਰਾਂਸਪੋਰਟ ਟੈਂਡਰ ਘੁਟਾਲਾ ਮਾਮਲਾ
ਸਾਬਕਾ ਮੰਤਰੀ ਆਸ਼ੂ ਸਮੇਤ ਹੋਰਨਾਂ ਦੀ ਜ਼ਮਾਨਤ ‘ਤੇ ਸੁਣਵਾਈ ਅੱਜ
ਚੰਡੀਗੜ੍ਹ 14 ਫਰਵਰੀ(ਵਿਸ਼ਵ ਵਾਰਤਾ ਬਿਓਰੋ)- ਟਰਾਂਸਪੋਰਟ ਟੈਂਡਰ ਘੁਟਾਲੇ ਦੇ ਮਾਮਲੇ ‘ਚ ਗ੍ਰਿਫਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ ਚਾਰ ਹੋਰਨਾਂ ਦੋਸ਼ੀਆਂ ਦੀ ਜ਼ਮਾਨਤ ‘ਤੇ ਅੱਜ ਅਦਾਲਤ ‘ਚ ਸੁਣਵਾਈ ਹੋਵੇਗੀ। ਅਦਾਲਤ ਵੱਲੋਂ ਮੰਗੇ ਗਏ ਜਵਾਬ ’ਤੇ ਵਿਜੀਲੈਂਸ ਨੇ ਜਵਾਬ ਦਾਖ਼ਲ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ 3 ਫਰਵਰੀ ਨੂੰ ਆਸ਼ੂ, ਡੀਐਫਐਸਸੀ ਹਰਵੀਨ ਕੌਰ, ਏਜੰਟ ਕ੍ਰਿਸ਼ਨ ਲਾਲ ਧੋਤੀਵਾਲਾ ਅਤੇ ਠੇਕੇਦਾਰ ਤੇਲੂਰਾਮ ਨੇ ਹਾਈ ਕੋਰਟ ਵਿੱਚ ਜਸਟਿਸ ਅਨੂਪ ਚਿਤਕਾਰਾ ਦੀ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਜਿਸ ‘ਤੇ ਜੱਜ ਨੇ ਫੈਸਲੇ ਲਈ 14 ਫਰਵਰੀ ਦੀ ਤਰੀਕ ਪਾ ਦਿੱਤੀ ਸੀ।
ਇਸ ਦੌਰਾਨ ਅਦਾਲਤ ਵੱਲੋਂ ਵਿਜੀਲੈਂਸ ਤੋਂ ਕੁਝ ਜਵਾਬ ਮੰਗੇ ਗਏ। ਜਿਸ ਨੂੰ ਪੁਲਿਸ ਨੇ ਪੇਸ਼ ਕੀਤਾ ਸੀ। ਪੁਲਿਸ ਨੇ ਇਨ੍ਹਾਂ ਦਸਤਾਵੇਜ਼ਾਂ ਨੂੰ ਬੜੇ ਹੀ ਸੁਚੱਜੇ ਢੰਗ ਨਾਲ ਪੇਸ਼ ਕੀਤਾ ਹੈ ਪਰ ਹੁਣ ਅਦਾਲਤ ਦਾ ਕੀ ਫੈਸਲਾ ਹੋਵੇਗਾ, ਇਹ ਦੇਖਣਾ ਹੋਵੇਗਾ। ਐਸਐਸਪੀ ਵਿਜੀਲੈਂਸ ਆਰਪੀਐਸ ਸੰਧੂ ਨੇ ਦੱਸਿਆ ਕਿ ਅਦਾਲਤ ਨੇ ਜਵਾਬ ਮੰਗਿਆ ਸੀ ਅਤੇ ਪੇਸ਼ ਕਰ ਦਿੱਤਾ ਹੈ।ਹੁਣ ਦੇਖਣਾ ਹੋਵੇਗਾ ਕਿ ਦੋਸ਼ੀਆਂ ਨੂੰ ਜ਼ਮਾਨਤ ਮਿਲਦੀ ਹੈ ਜਾਂ ਅਗਲੀ ਤਰੀਕ ਪੈਂਦੀ ਹੈ।