ਟਰਾਂਸਪੋਰਟ ਟੈਂਡਰ ਘੁਟਾਲਾ ਮਾਮਲਾ – ਸਾਬਕਾ ਮੰਤਰੀ ਆਸ਼ੂ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ
ਚੰਡੀਗੜ੍ਹ 23 ਫਰਵਰੀ(ਵਿਸ਼ਵ ਵਾਰਤਾ ਬਿਓਰੋ)- ਪੰਜਾਬ ਦੇ ਬਹੁ-ਚਰਚਿਤ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਅਰਜੀ ਤੇ ਅੱਜ ਸੁਣਵਾਈ ਹੋਈ ਹੈ। ਅਦਾਲਤ ਨੇ ਉਹਨਾਂ ਦੀ ਜ਼ਮਾਨਤ ਪਟੀਸ਼ਨ ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ
ਜਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ 16 ਅਗਸਤ 2022 ਨੂੰ ਆਸ਼ੂ ਵਿਰੁੱਧ ਕੇਸ ਦਰਜ ਕੀਤਾ ਸੀ। ਫਿਰ 22 ਅਗਸਤ 2022 ਨੂੰ ਆਸ਼ੂ ਨੂੰ ਸੈਲੂਨ ਤੋਂ ਗ੍ਰਿਫਤਾਰ ਕਰ ਲਿਆ ਗਿਆ। ਕਰੀਬ 8 ਦਿਨਾਂ ਦੇ ਵਿਜੀਲੈਂਸ ਰਿਮਾਂਡ ਤੋਂ ਬਾਅਦ ਮੁਲਜ਼ਮ ਨੂੰ ਨਿਆਂਇਕ ਹਿਰਾਸਤ, ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਜ਼ਿਲ੍ਹਾ ਅਦਾਲਤ ਨੇ ਆਸ਼ੂ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਤਾਂ ਉਹਨਾਂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਪਰ ਹੁਣ ਤੱਕ ਉਸਨੂੰ ਹਜੇ ਤੱਕ ਰਾਹਤ ਨਹੀਂ ਮਿਲ ਸਕੀ ਹੈ।