ਟਰਾਂਸਪੋਰਟ ਟੈਂਡਰ ਘੁਟਾਲਾ – ਸਾਬਕਾ ਮੰਤਰੀ ਆਸ਼ੂ ਦੇ ਕਰੀਬੀ ਇੰਦਰਜੀਤ ਇੰਦੀ ਨੇ ਵਿਜੀਲੈਂਸ ਦੇ ਸਾਹਮਣੇ ਕੀਤਾ ਆਤਮਸਮਰਪਣ
ਚੰਡੀਗੜ੍ਹ 2 ਜਨਵਰੀ(ਵਿਸ਼ਵ ਵਾਰਤਾ) – ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹ। ਜਾਣਕਾਰੀ ਅਨੁਸਾਰ ਘੁਟਾਲੇ ਚ ਫਸੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਜ਼ਦੀਕੀ ਤੇ ਘੁਟਾਲੇ ’ਚ ਨਾਮਜ਼ਦ ਇੰਦਰਜੀਤ ਇੰਦੀ ਨੇ ਅੱਜ ਵਿਜੀਲੈਂਸ ਦੇ ਸਾਹਮਣੇ ਆਤਮਸਮਰਪਣ ਕਰ ਦਿੱਤਾ ਹੈ। ਦੱਸ ਦਈਏ ਕਿ ਸਾਬਕਾ ਮੰਤਰੀ ਆਸ਼ੂ ਪਹਿਲਾਂ ਤੋਂ ਹੀ ਨਿਆਂਇਕ ਹਿਰਾਸਤ ਵਿੱਚ ਹਨ। ਵਿਜੀਲੈਂਸ ਨੂੰ ਪਿਛਲੇ ਕਾਫੀ ਸਮੇਂ ਤੋਂ ਇੰਦੀ ਦੀ ਭਾਲ ਸੀ। ਹੁਣ ਵਿਜੀਲੈਂਸ ਵੱਲੋਂ ਇੰਦਰਜੀਤ ਇੰਦੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸਦਾ ਰਿਮਾਂਡ ਮੰਗਿਆ ਜਾ ਸਕਦਾ ਹੈ। ਉਸਨੂੰ ਥੋੜ੍ਹੀ ਦੇਰ ਵਿੱਚ ਹੀ ਅਦਾਲਤ ਵਿੱਚ ਪੇਸ਼ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਇਸਤੋਂ ਪਹਿਲਾਂ ਖੁਦ ਨੂੰ ਭਾਰਤ ਭੂਸ਼ਣ ਆਸ਼ੂ ਦਾ ਪੀਏ ਦੱਸਣ ਵਾਲੇ ਮੀਨੂੰ ਮਲਹੋਤਰਾ ਨੇ ਵੀ ਵਿਜੀਲੈਂਸ ਦੇ ਸਾਹਮਣੇ ਆਤਮ ਸਮਰਪਣ ਕਰ ਦਿੱਤਾ ਸੀ।