ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਫਸੇ ਭਾਰਤ ਭੂਸ਼ਣ ਆਸ਼ੂ ਦੀ ਲੁਧਿਆਣਾ ਕੋਰਟ ਵਿੱਚ ਪੇਸ਼ੀ ਅੱਜ
ਚੰਡੀਗੜ੍ਹ,29 ਅਗਸਤ(ਵਿਸ਼ਵ ਵਾਰਤਾ)- ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਫਸੇ ਪੰਜਾਬ ਦੇ ਸਾਬਕਾ ਮੰਤਰੀ ਅਤੇ ਕਾਂਗਰਸ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਦੀ ਅੱਜ ਮੁੜ ਤੋਂ ਲੁਧਿਆਣਾ ਕੋਰਟ ਵਿੱਚ ਪੇਸ਼ੀ ਹੋਵੇਗੀ। ਉਹਨਾਂ ਦਾ 2 ਦਿਨਾਂ ਦਾ ਰਿਮਾਂਡ ਅੱਜ ਖਤਮ ਹੋ ਰਿਹਾ ਹੈ। ਵਿਜੀਲੈਂਸ ਵੱਲੋਂ ਅੱਜ ਪੇਸ਼ੀ ਦੌਰਾਨ ਰਿਮਾਂਡ ਵਿੱਚ ਵਾਧਾ ਕੀਤੇ ਜਾਣ ਦੀ ਮੰਗ ਕੀਤੀ ਜਾ ਸਕਦੀ ਹੈ।