ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਗ੍ਰਿਫਤਾਰ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ ਭੇਜਿਆ ਜ਼ੂਡੀਸ਼ੀਅਲ ਰਿਮਾਂਡ ‘ਤੇ
ਲੁਧਿਆਣਾ,31 ਅਗਸਤ(ਵਿਸ਼ਵ ਵਾਰਤਾ)- ਟਰਾਂਸਪੋਰਟ ਟੈਂਡਰ ਘੁਟਾਲੇ ‘ਚ ਗ੍ਰਿਫਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਲੁਧਿਆਣਾ ਅਦਾਲਤ ਨੇ ਜੁਡੀਸ਼ੀਅਲ ਰਿਮਾਂਡ ‘ਤੇ ਭੇਜ ਦਿੱਤਾ ਹੈ। ਅੱਜ ਰਿਮਾਂਡ ਖਤਮ ਹੋਣ ਤੋਂ ਬਾਅਦ ਵਿਜੀਲੈਂਸ ਪੁਲਿਸ ਨੇ ਆਸ਼ੂ ਨੂੰ ਸੀਜੇਐਮ ਸੁਮਿਤ ਮੱਕੜ ਦੀ ਅਦਾਲਤ ਵਿੱਚ ਪੇਸ਼ ਕੀਤਾ ਸੀ।
ਦੱਸ ਦਈਏ ਆਸ਼ੂ ਨੂੰ ਵਿਜੀਲੈਂਸ ਨੇ 22 ਅਗਸਤ ਨੂੰ ਉਸਦੇ ਘਰ ਦੇ ਨਜ਼ਦੀਕ ਇੱਕ ਸੈਲੂਨ ਵਿੱਚੋਂ ਗ੍ਰਿਫਤਾਰ ਕੀਤਾ ਸੀ। ਜਿਸਤੋਂ ਅਗਲੇ ਦਿਨ ਵਿਜੀਲੈਂਸ ਨੇ ਪਹਿਲਾਂ 27 ਤੱਕ,ਫਰ 29 ਤੱਕ ਅਤੇ ਬਾਅਦ ਵਿੱਚ 31 ਅਗਸਤ ਤੱਕ ਰਿਮਾਂਡ ਹਾਸਲ ਕੀਤਾ ਸੀ। ਜਿਸ ਤੋਂ ਬਾਅਦ ਅੱਜ ਹੋਈ ਪੇਸ਼ੀ ਦੌਰਾਨ ਅਦਾਲਤ ਨੇ ਆਸ਼ੂ ਨੂੰ ਜ਼ੂਡੀਸ਼ੀਅਲ ਰਿਮਾਂਡ ਤੇ ਭੇਜ ਦਿੱਤਾ ਹੈ।