ਟਰਾਂਸਪੋਰਟ ਤੋਂ ਬਾਅਦ ਹੁਣ ਪੰਜਾਬ ਵਿੱਚੋਂ ਕੇਬਲ ਮਾਫੀਆ ਕਰਾਂਗੇ ਖ਼ਤਮ- ਮੁੱਖ ਮੰਤਰੀ ਚੰਨੀ

ਚੰਡੀਗੜ੍ਹ, 20ਨਵੰਬਰ(ਵਿਸ਼ਵ ਵਾਰਤਾ)ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਬਟਾਲਾ ਵਿੱਚ ਇਕ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਅਗਲਾ ਕੰਮ ਹੁਣ ਕੇਬਲ ਨੈਟਵਰਕ ਦੇ ਮਾਫੀਆ ਨੂੰ ਸ਼ਿੰਕਜਾ ਕਸਣਾ ਹੈ।। ਉਨ੍ਹਾਂ ਨੇ ਕਿਹਾ ਕਿ ਟਰਾਂਸਪੋਰਟ ਮਾਫੀਏ ਨੂੰ ਹੁਣ ਨੱਥ ਪੈ ਚੁੱਕੀ ਹੈ। ਆਪਣੇ ਭਾਸ਼ਣ ਦੌਰਾਨ ਉਹਨਾਂ ਨੇ ਵਿਰੋਧੀ ਸਿਆਸੀ ਪਾਰਟੀਆਂ ਤੇ ਵੀ ਤੰਝ ਕਸਿਆ। ਉਨ੍ਹਾਂ ਕਿਹਾ ਕਿ ਜਿੰਨਾਂ ਲੋਕਾਂ ਨੇ ਪੰਜਾਬ ਨੂੰ ਲੁੱਟਿਆ ਹੋਇਆ ਹੈ ਹੁਣ ਉਨ੍ਹਾਂ ਨੂੰ ਤਰੇਲੀਆਂ ਪੈਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਲਈ ਕਦਮ ਚੁੱਕ ਰਹੀ ਹੈ। ਸਰਕਾਰ ਨੇ ਫੈਸਲਾ ਕੀਤਾ ਹੈ ਕਿ ਹੋਰ ਜਿਹੜੇ ਮਰਜ਼ੀ ਕੰਮ ਲਈ ਸਿਫਾਰਸ਼ ਕਰਵਾ ਲਓ, ਸਿਰਫ ਨੌਕਰੀਆਂ ਵਿੱਚ ਕਿਸੇ ਦੀ ਕੋਈ ਸਿਫਾਰਸ਼ ਨਹੀਂ ਕਰਨੀ। ਬਿਨਾਂ ਕਿਸੇ ਸਿਫਾਰਸ, ਪੈਸੇ ਤੋਂ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ।






















