ਟਰੇਡ ਯੂਨੀਅਨਾਂ ਵੀ ਕਿਸਾਨਾਂ ਦੇ ਹੱਕ ਵਿੱਚ ਨਿਤਰੀਆਂ
ਦੋ ਦਿਨਾਂ ਲਈ ਕੌਮੀ ਪੱਧਰ ਉਤੇ ਹੜਤਾਲ ਦਾ ਕੀਤਾ ਐਲਾਨ
ਨਵੀਂ ਦਿੱਲੀ,26 ਨਵੰਬਰ(ਵਿਸ਼ਵ ਵਾਰਤਾ)-ਦੇਸ਼ ਦੀਆਂ ਟਰੇਡ ਯੂਨੀਅਨਾਂ ਨੇ ਵੀ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਹਮਾਇਤ ਦਾ ਐਲਾਨ ਕੀਤਾ ਹੈ। ਇਸ ਦੌਰਾਨ ਟਰੇਡ ਯੂਨੀਅਨਾਂ ਨੇ ਅੰਦੋਲਨਕਾਰੀ ਕਿਸਾਨਾਂ ਦੇ ਹੱਕ ਵਿੱਚ ਦੋ ਦਿਨਾਂ ਦੀ ਕੌਮੀ ਪੱਧਰ ਤੇ ਹੜਤਾਲ ਕਰਨ ਦਾ ਫੈਸਲਾ ਲਿਆ ਹੈ। ਯੂਨੀਅਨਾਂ ਵੱਲੋਂ ਦਿੱਲੀ ਦੇ ਜੰਤਰ-ਮੰਤਰ ਜਿਥੇ ਕਿ ਕਿਸਾਨ ਅੰਦੋਲਨ ਕਰ ਰਹੇ ਹਨ ਵੀ ਪਹੁੰਚ ਕੇ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਹੈ।
ਲਧਿਆਣਾ ਟਰੇਡ ਯੂਨੀਅਨਾਂ ਵੱਲੋਂ ਭਾਰਤ ਚੌਂਕ ਵਿਖੇ ਕਿਸਾਨਾਂ ਦੇ ਹੱਕ ਵਿੱਚ ਰੋਸ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਹੈ।