ਟਰੈਕਟਰ ਪਰੇਡ ਦੇ ਮਾਮਲੇ ਵਿੱਚ ਪੁਲਿਸ ਹੀ ਕਰੇ ਫੈਸਲਾ-ਸੁਪਰੀਮ ਕੋਰਟ
ਦਿੱਲੀ, 20ਜਨਵਰੀ(ਵਿਸ਼ਵ ਵਾਰਤਾ) – 26 ਜਨਵਰੀ ਨੂੰ ਕਿਸਾਨਾਂ ਵੱਲੋਂ ਦਿੱਲੀ ਵਿੱਚ ਟਰੈਕਟਰ ਪਰੇਡ ਕਰਨ ਦੇ ਐਲਾਨ ਨੂੰ ਲੈ ਕੇ ਦਿੱਲੀ ਪੁਲਿਸ ਨੇ ਟਰੈਕਟਰ ਪਰੇਡ ਤੇ ਰੋਕ ਲਗਵਾਉਣ ਲਈ ਸੁਪਰੀਮ ਕੋਰਟ ਵਿੱਚ ਜੋ ਪਟੀਸ਼ਨ ਦਾਇਰ ਕੀਤੀ ਸੀ , ਉਸ ਤੇ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਉਹ ਟਰੈਕਟਰ ਪਰੇਡ ਦੇ ਮਸਲੇ ਵਿੱਚ ਦਖਲ ਨਹੀਂ ਲਵੇਗੀ। ਦਿੱਲੀ ਪੁਲਿਸ ਇਸ ਮਾਮਲੇ ਤੇ ਖੁਦ ਹੀ ਫੈਸਲਾ ਲਵੇ। ਇਸ ਤੋਂ ਇਲਾਵਾ ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਨੂੰ ਕਿਹਾ ਹੈ ਕਿ ਕਿਸਾਨਾਂ ਦੀ ਟਰੈਕਟਰ ਪਰੇਡ ਖਿਲਾਫ ਦਰਜ ਪਟੀਸ਼ਨ ਨੂੰ ਵਾਪਸ ਲਿਆ ਜਾਵੇ।