ਟਰੱਕ ਆਪਰੇਟਰਾਂ ਅਤੇ ਸਰਕਾਰ ਵਿਚਾਲੇ ਮੀਟਿੰਗ ਖਤਮ, ਮੰਗਾਂ ਨੂੰ ਲੈ ਕੇ ਬਣੀ ਸਹਿਮਤੀ
ਚੰਡੀਗੜ੍ਹ 4 ਜਨਵਰੀ(ਵਿਸ਼ਵ ਵਾਰਤਾ)- ਪਿਛਲੇ ਕਈ ਦਿਨਾਂ ਤੋਂ ਸ਼ੰਭੂ ਬਾਰਡਰ ਤੇ ਧਰਨਾ ਲਗਾਏ ਬੈਠੇ ਟਰੱਕ ਆਪਰੇਟਰਾਂ ਅਤੇ ਸਰਕਾਰ ਵਿਚਾਲੇ ਅੱਜ ਹੋਈ ਬੈਠਕ ਵਿੱਚ ਸਹਿਮਤੀ ਬਣ ਗਈ ਹੈ। ਅੱਜ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਟਰੱਕ ਯੂਨੀਅਨਾਂ ਦੇ ਨੁੰਮਾਇੰਦਿਆਂ ਨਾਲ ਮੀਟਿੰਗ ਕੀਤੀ । ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਮੰਗਾਂ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਸਰਕਾਰ ਨੇ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਹਨਾਂ ਨੇ ਬਹੁਤ ਜਲਦ ਨਵੀਂ ਟਰਾਂਸਪੋਰਟ ਨੀਤੀ ਲਿਆਉਣ ਦਾ ਐਲਾਨ ਵੀ ਕੀਤਾ ਹੈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਟਰੱਕ ਆਪਰੇਟਰ ਅੱਜ ਹੀ ਸ਼ੰਭੂ ਬਾਰਡਰ ਤੋਂ ਆਪਣਾ ਧਰਨਾ ਚੁੱਕ ਲੈਣਗੇ।