ਟਰੱਕ ਤੇ ਕਾਰ ਦੀ ਹੋਈ ਭਿਆਨਕ ਟੱਕਰ ‘ਚ 5 ਦੀ ਮੌਤ
ਚੰਡੀਗੜ੍ਹ, 23ਜਨਵਰੀ(ਵਿਸ਼ਵ ਵਾਰਤਾ)- ਕੇਰਲ ਦੇ ਅਲਾਪੁਝਾ ‘ਚ ਬੀਤੀ ਰਾਤ ਨੂੰ ਇਕ ਟਰੱਕ ਨੇ ਇਕ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ 5 ਲੋਕਾਂ ਦੀ ਮੌਤ ਹੋ ਗਈ ਜਦਕਿ ਇਕ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਅੰਬਾਲਾਪੁਝਾ ਪੁਲਿਸ ਨੇ ਦੱਸਿਆ ਕਿ ਹਾਦਸਾ ਰਾਸ਼ਟਰੀ ਰਾਜਮਾਰਗ ‘ਤੇ ਦੇਰ ਰਾਤ ਵਾਪਰਿਆ।