ਟਰੱਕ ਨਾਲ ਟਕਰਾਉਣ ਤੋਂ ਬਾਅਦ ਖਾਈ ਵਿੱਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 6 ਲੋਕਾਂ ਦੀ ਮੌਤ, ਕਈ ਜਖ਼ਮੀ
ਚੰਡੀਗੜ੍ਹ 14 ਦਸੰਬਰ (ਵਿਸ਼ਵ ਵਾਰਤਾ) – ਯੂਪੀ ਦੇ ਫ਼ਿਰੋਜ਼ਾਬਾਦ ਵਿੱਚ ਲੁਧਿਆਣਾ ਤੋਂ ਰਾਏਬਰੇਲੀ ਜਾ ਰਹੀ ਸਵਾਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗ ਗਈ। ਹਾਦਸੇ ‘ਚ ਬੱਸ ‘ਚ ਸਵਾਰ 6 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ 21 ਹੋਰ ਲੋਕ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਹਾਦਸੇ ਸਮੇਂ ਬੱਸ ਵਿੱਚ ਕੁੱਲ 45 ਯਾਤਰੀ ਸਵਾਰ ਸਨ। ਇਹ ਹਾਦਸਾ ਆਗਰਾ-ਲਖਨਊ ਐਕਸਪ੍ਰੈਸ ਵੇਅ ‘ਤੇ ਅੱਜ ਤੜਕੇ ਸਵੇਰੇ 4:30 ਵਜੇ ਵਾਪਰਿਆ। ਹੋਰ ਜਾਣਕਾਰੀ ਅਨੁਸਾਰ ਬੱਸ ਦੀ ਟਰੱਕ ਨਾਲ ਟੱਕਰ ਹੋਈ ਸੀ। ਜਿਸ ਤੋਂ ਬਾਅਦ ਇਹ ਖਾਈ ਵਿੱਚ ਡਿੱਗੀ ਗਈ। ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਬੱਸ ਲੁਧਿਆਣਾ ਤੋਂ ਰਾਏਬਰੇਲੀ ਜਾ ਰਹੀ ਸੀ।