• Latest
  • Trending

ਟਾਈਟਲਰ ਜਾਂਚ ਮਾਮਲੇ ‘ਤੇ ਸੁਖਬੀਰ ਬਾਦਲ ਨੇ ਕੀਤੀ ਰਾਜਨਾਥ ਦੀ ਪ੍ਰਸੰਸਾ 

9 years ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

27 minutes ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

1 hour ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

1 hour ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

3 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

3 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

4 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

4 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

5 hours ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

5 hours ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

5 hours ago
Hindi News
English News
Tuesday, November 10, 2026
No Result
View All Result
30 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਟਾਈਟਲਰ ਜਾਂਚ ਮਾਮਲੇ ‘ਤੇ ਸੁਖਬੀਰ ਬਾਦਲ ਨੇ ਕੀਤੀ ਰਾਜਨਾਥ ਦੀ ਪ੍ਰਸੰਸਾ 

February 10, 2018
in ਪੰਜਾਬ

ਚੰਡੀਗੜ੍ਹ 10 ਫਰਵਰੀ (ਵਿਸ਼ਵ ਵਾਰਤਾ )ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ 1984 ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਨਵੇਂ ਖੁਲਾਸਿਆਂ ਦੀ ਰੌਸ਼ਨੀ ਵਿਚ ਐਨਡੀਏ ਦੁਆਰਾ ਸਿਟ ਦੇ ਚੇਅਰਮੈਨ ਜਸਟਿਸ (ਸੇਵਾਮੁਕਤ) ਐਸ ਐਨ ਢੀਂਗਰਾ ਨੂੰ  ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵਿਰੁੱਧ ਜਾਂਚ ਵਾਸਤੇ ਆਖਣ ਲਈ ਐਨਡੀਏ ਸਰਕਾਰ ਅਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੀ ਪ੍ਰਸੰਸਾ ਕੀਤੀ ਹੈ। ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਆਖਿਰ ਇਸ ਨਸਲਕੁਸ਼ੀ ਦੇ ਦੋਸ਼ੀਆਂ ਜਗਦੀਸ਼ ਟਾਈਟਲਰ ਅਤੇ ਬਾਕੀਆਂ ਖਿਲਾਫ ਇਨਸਾਫ ਦਾ ਪਹੀਆ ਘੁੰਮਣਾ ਸ਼ੁਰੂ ਹੋ ਗਿਆ ਹੈ। ਉਹਨਾਂ ਕਿਹਾ ਕਿ ਪਹਿਲੀ ਵਾਰ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਭੂਮਿਕਾ ਵੀ ਜਾਂਚ ਕੀਤੀ ਜਾਵੇਗੀ, ਕਿਉਂਕਿ ਸਾਹਮਣੇ ਆਏ ਨਵੇਂ ਸਬੂਤ ਉਸ ਨੂੰ ਸਿੱਧੇ ਤੌਰ ਤੇ ਉਹਨਾਂ ਕਾਂਗਰਸੀ ਆਗੂਆਂ ਨਾਲ ਜੋੜਦੇ ਹਨ, ਜਿਹਨਾਂ ਨੇ ਦਿੱਲੀ ਵਿਚ ਸਿੱਖਾਂ ਦਾ ਕਤਲੇਆਮ ਕਰਨ ਵਾਲੀਆਂ ਭੀੜਾਂ ਦੀ ਅਗਵਾਈ ਕੀਤੀ ਸੀ। ਇਹ ਪਿਛਲੇ 33 ਸਾਲਾਂ ਤੋਂ ਇਨਸਾਫ ਦੀ ਉਡੀਕ ਕਰ ਰਹੇ ਕਤਲੇਆਮ ਪੀੜਤਾਂ ਲਈ ਇੱਕ ਵੱਡੀ ਜਿੱਤ ਹੈ।ਗ੍ਰਹਿ ਮੰਤਰੀ ਰਾਜਨਾਥ ਸਿੰਘ ਵੱਲੋਂ ਕੀਤੀ ਕਾਰਵਾਈ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਐਸਆਈਟੀ ਦੇ ਚੇਅਰਮੈਨ ਨੂੰ ਉਹਨਾਂ ਤੱਥਾਂ ਦੀ ਜਾਂਚ ਲਈ ਲਿਖਿਆ ਹੈ, ਜਿਹੜੇ ਜਗਦੀਸ਼ ਟਾਈਟਲਰ ਵੱਲੋਂ ਇੱਕ ਟੀਵੀ ਚੈਨਲ ਅੱਗੇ ਕੀਤੇ ਖੁਲਾਸੇ ਮਗਰੋਂ ਸਾਹਮਣੇ ਆਏ ਹਨ। ਟਾਈਟਲਰ ਨੇ ਦੱਸਿਆ ਸੀ ਕਿ 1 ਨਵੰਬਰ 1984 ਨੂੰ ਦਿੱਲੀ ਦੇ ਜਿਹਨਾਂ ਇਲਾਕਿਆਂ ਵਿਚ ਸਿੱਖਾਂ ਉੱਤੇ ਹਮਲੇ ਕਰਕੇ ਉਹਨਾਂ ਦਾ ਕਤਲੇਆਮ ਕੀਤਾ ਗਿਆ ਸੀ, ਉਹਨਾਂ ਇਲਾਕਿਆਂ ਦਾ ਦੌਰਾ ਕਰਦੇ ਸਮੇਂ ਰਾਜੀਵ ਗਾਂਧੀ ਉਸ ਦੇ ਨਾਲ ਕਾਰ ਵਿਚ ਸਨ। ਉਹਨਾਂ ਕਿਹਾ ਕਿ ਸੁਪਰੀਮ ਕੋਰਟ ਦੁਆਰਾ ਕਾਇਮ ਕੀਤੀ ਸਿਟ ਨੂੰ ਲਿਖੇ ਪੱਤਰ ਵਿਚ ਕਿਹਾ  ਗਿਆ ਹੈ ਕਿ ਇਸ ਕਤਲੇਆਮ ਵਿਚ  ਟਾਈਟਲਰ, ਕਮਲ ਨਾਥ, ਐਚਕੇਐਲ ਭਗਤ ਅਤੇ ਸੱਜਣ ਕੁਮਾਰ ਦੀ ਸ਼ਮੂਲੀਅਤ ਬਾਰੇ ਹੋਏ ਤਾਜ਼ਾ ਖੁਲਾਸਿਆਂ ਦੀ ਜਾਂਚ ਕੀਤੀ ਜਾਵੇ। ਉਹਨਾਂ ਕਿਹਾ ਕਿ ਇਸ ਵਿਚ ਇਹ ਵੀ ਲਿਖਿਆ ਹੈ ਕਿ ਇਹਨਾਂ ਖੁਲਾਸਿਆਂ ਦਾ ਉਹਨਾਂ 186 ਮਾਮਲਿਆਂ ਨਾਲ ਕੋਈ ਨਾ ਕੋਈ ਸੰਬੰਧ ਹੋ ਸਕਦਾ ਹੈ, ਜਿਹਨਾਂ ਬਾਰੇ ਸੁਪਰੀਮ ਕੋਰਟ ਵੱਲੋਂ ਕਾਇਮ ਕੀਤੀ ਸਿਟ ਦੁਆਰਾ ਜਾਂਚ ਕੀਤੀ ਜਾ ਰਹੀ ਹੈ।ਸਰਦਾਰ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਨਾਨਾਵਤੀ ਕਮਿਸ਼ਨ ਦੀ ਰਿਪੋਰਟ ਦਾ ਵੀ ਹਵਾਲਾ ਦਿੱਤਾ ਹੈ, ਜਿਸ ਵਿਚ ਇਹ ਗੱਲ ਦਰਜ ਹੈ ਕਿ ਉਹਨਾਂ ਇਲਾਕਿਆਂ ਵਿਚ ਸਿੱਖਾਂ ਦਾ ਸਭ ਤੋਂ ਵੱਧ ਕਤਲੇਆਮ ਕੀਤਾ ਗਿਆ ਸੀ, ਜਿਹਨਾਂ ਇਲਾਕਿਆਂ ਦਾ ਰਾਜੀਵ ਗਾਂਧੀ ਨੇ ਆਪਣੀ ਮਾਤਾ ਅਤੇ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਅਗਲੇ ਦਿਨ 1 ਨਵੰਬਰ 1984 ਨੂੰ ਦੌਰਾ ਕੀਤਾ ਸੀ। ਉਹਨਾਂ ਕਿਹਾ ਕਿ ਨਾਨਾਵਤੀ ਕਮਿਸ਼ਨ ਕਹਿੰਦਾ ਹੈ ਕਿ ਆਦਰਸ਼ ਨਗਰ ਵਿਚ 39, ਸਬਜ਼ੀ ਮੰਡੀ ਵਿਚ 35 ਅਤੇ ਕਿੰਗਜ਼ਵੇਅ ਕੈਂਪਸ ਵਿਚ 15 ਸਿੱਖਾਂ ਦਾ ਕਤਲ ਕੀਤਾ ਗਿਆ ਸੀ। ਇਹਨਾਂ ਇਲਾਕਿਆਂ ਵਿਚ 12 ਗੁਰਦੁਆਰੇ, 64 ਫੈਕਟਰੀਆਂ, 133 ਦੁਕਾਨਾਂ ਅਤੇ 45 ਘਰ ਜਲਾਏ ਗਏ ਸਨ।ਇਹ ਟਿੱਪਣੀ ਕਰਦਿਆਂ ਕਿ ਉਹਨਾਂ ਨੂੰ ਪੂਰਾ ਭਰੋਸਾ ਹੈ ਕਿ ਹੁਣ ਸਮੁੱਚਾ ਮਾਮਲਾ ਖੁਥੱਲ• ਕੇ ਸਾਹਮਣੇ ਆ ਜਾਵੇਗਾ, ਸਰਦਾਰ ਬਾਦਲ ਨੇ ਕਿਹਾ ਕਿ 100 ਸਿੱਖਾਂ ਨੂੰ ਕਤਲ ਕਰਨ  ਬਾਰੇ ਆਈ ਟਾਈਟਲਰ ਦੀ ਇੱਕ ਤਾਜ਼ਾ ਵੀਡਿਓ ਨਾਲ ਕਤਲੇਆਮ ਵਿਚ ਉਸ ਦੀ ਭੂਮਿਕਾ ਬਾਰੇ ਹੋਰ ਵੀ ਕਈ ਖੁਲਾਸੇ ਹੋਏ ਹਨ। ਉਹਨਾਂ ਕਿਹਾ ਕਿ ਟਾਈਟਲਰ ਵੱਲੋਂ ਕੀਤਾ ਖੁਲਾਸਾ ਕਿ ਉਹ 1 ਨਵੰਬਰ ਦੀ ਰਾਤ ਨੂੰ ਰਾਜੀਵ ਗਾਂਧੀ ਨੂੰ ਦਿੱਲੀ ਦੇ ਵਿਭਿੰਨ ਇਲਾਕਿਆਂ ਵਿਚ ਲੈ ਕੇ ਗਿਆ ਸੀ, ਸਾਬਿਤ ਕਰਦਾ ਹੈ ਕਿ ਸਿੱਖਾਂ ਨੂੰ ਯੋਜਨਾਬੱਧ ਤਰੀਕੇ ਨਾਲ ਕਤਲ ਕਰਨ ਵਾਸਤੇ ਇੱਕ ਡੂੰਘੀ ਸਾਜਿਸ਼ ਘੜੀ ਗਈ ਸੀ, ਕਿਉਂਕਿ ਜਿਹਨਾਂ ਇਲਾਕਿਆਂ ਵਿਚ ਰਾਜੀਵ ਗਾਂਧੀ ਗਿਆ ਸੀ, ਉੱਥੇ ਤੁਰੰਤ ਹੀ ਸਿੱਖਾਂ ਦੀ ਕਤਲੋਗਾਰਤ ਸ਼ੁਰੂ ਹੋ ਗਈ ਸੀ। ਉਹਨਾਂ ਕਿਹਾ ਕਿ ਹੁਣ ਇਹ ਪਤਾ ਲਾਉਣਾ ਲਾਜ਼ਮੀ ਹੈ ਕਿ ਉਸ ਮੰਦਭਾਗੇ ਦਿਨ ਰਾਜੀਵ ਗਾਂਧੀ ਅਤੇ ਟਾਈਟਲਰ ਨਾਲ ਪ੍ਰਧਾਨ ਮੰਤਰੀ ਦੇ ਸਾਰੇ ਸੁਰੱਖਿਆ ਵਾਹਨ ਦਿੱਲੀ ਵਿਚ ਕਿੱਥੇ ਕਿੱਥੇ ਗਏ ਸਨ। ਇਸ ਮੰਤਵ ਲਈ ਉਹਨਾਂ ਦੀਆਂ ਲਾਗਬੁੱਕਸ ਦੀ ਜਾਂਚ ਕੀਤੇ ਜਾਣ ਦੀ ਜਰੂਰਤ ਹੈ।ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਰਾਜਨਾਥ ਸਿੰਘ ਨੇ ਨਿੱਜੀ ਤੌਰ ਤੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਇਸ ਬਾਰੇ ਜਾਣਕਾਰੀ ਦਿੱਤੀ ਹੈ ਅਤੇ ਖੁਲਾਸਾ ਕੀਤਾ ਹੈ ਕਿ ਇਸ ਮਾਮਲੇ ਵਿਚ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਦਾ ਪੱਤਰ ਪ੍ਰਾਪਤ ਹੋ ਜਾਣ ਮਗਰੋਂ ਇਸ ਉੱਤੇ ਕਾਰਵਾਈ ਕੀਤੀ ਜਾ ਰਹੀ ਹੈ। ਸਰਦਾਰ ਬਾਦਲ ਨੇ ਇਹ ਵੀ ਮੰਗ ਕੀਤੀ ਕਿ ਇਸ ਕੇਸ ਵਿਚ ਜਗਦੀਸ਼ ਟਾਈਟਲਰ ਖਿਲਾਫ ਤਾਜ਼ਾ ਐਫਆਈਆਰ ਦਰਜ ਕੀਤੀ ਜਾਣੀ ਚਾਹੀਦੀ ਹੈ ਅਤੇ ਉਸ ਦਾ ਪਾਸਪੋਰਟ ਜ਼ਬਤ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਦਿੱਲੀ ਅਤੇ ਦੇਸ਼ ਦੇ ਦੂਜੇ ਭਾਗਾਂ ਵਿਚ ਨਿਰਦੋਸ਼ ਸਿੱਖਾਂ ਦੇ ਕਤਲੇਆਮ ਵਿਚ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਅਤੇ ਹੋਰਾਂ ਦੀ ਭੂਮਿਕਾ ਬਾਰੇ ਪਤਾ ਲਾਉਣ ਲਈ ਟਾਈਟਲਰ ਦਾ ਪੋਲੀਗ੍ਰਾਫੀ ਅਤੇ ਨਾਰਕੋ ਕੀਤਾ ਜਾਣਾ ਚਾਹੀਦਾ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਕਿਹਾ ਕਿ ਇਸ ਸਮੁੱਚੇ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸ਼ੱਕੀ ਭੂਮਿਕਾ ਨਿਭਾਈ ਜਾ ਰਹੀ ਹੈ। ਦਿੱਲੀ ਸਿਹਤ ਮੰਤਰਾਲਾ ਪਿਛਲੇ ਤਿੰਨ ਮਹੀਨਿਆਂ ਤੋਂ ਅਦਾਲਤ ਵਿਚ ਇਹ ਕਹਿੰਦਾ ਆ ਰਿਹਾ ਹੈ ਕਿ ਇਸ ਦੀ ਝੂਠ ਫੜਣ ਵਾਲੀ ਮਸ਼ੀਨ ਖਰਾਬ ਹੈ। ਉਹਨਾਂ ਕਿਹਾ ਕਿ ਦਿੱਲੀ ਸਰਕਾਰ ਨੂੰ ਬਿਨਾਂ ਦੇ ਦੇਰੀ ਕੀਤੇ ਤੁਰੰਤ ਇਹ ਟੈਸਟ ਕਰਨਾ ਚਾਹੀਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

by Ranjit Singh
November 10, 2026
0

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ ਜਲੰਧਰ, 10 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਵਿੱਚ ਇੱਕ ਜਵਾਈ ਨੇ...

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

by Ranjit Singh
November 10, 2026
0

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ ਅੰਮ੍ਰਿਤਸਰ, 10 ਨਵੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਇੱਕ ਵੱਡੇ...

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

by Ranjit Singh
November 10, 2026
0

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ - ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

Most Popular

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
4 hours ago
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 