ਟਾਵਰ ਤੇ ਚੜ੍ਹੇ ਅਧਿਆਪਕ ਨੂੰ ਮਨਾਉਣ ਪਹੁੰਚੇ ਸੁਖਬੀਰ ਬਾਦਲ ਤੇ ਮਜੀਠੀਆ
ਪਰਗਟ ਸਿੰਘ ਨਾਲ ਵੀ ਕੀਤੀ ਗੱਲ,ਅਧਿਆਪਕ ਦੀ ਸਮੱਸਿਆ ਹੱਲ ਕਰਨ ਦੀ ਕੀਤੀ ਅਪੀਲ
ਚੰਡੀਗੜ੍ਹ,27 ਨਵੰਬਰ(ਵਿਸ਼ਵ ਵਾਰਤਾ)- ਮੁੱਖ ਮੰਤਰੀ ਰਿਹਾਇਸ਼ ਤੋਂ ਥੋੜ੍ਹੀ ਦੂਰ ਟਾਵਰ ਤੇ ਚੜ੍ਹੇ ਈਟੀਟੀ ਅਧਿਆਪਕ ਨੂੰ ਹੇਠਾਂ ਉਤਾਰਨ ਦੀ ਅਪੀਲ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਪਹੁੰਚੇ । ਸੁਖਬੀਰ ਬਾਦਲ ਨੇ ਅਧਿਆਪਕ ਨਾਲ ਫੋਨ ਤੇ ਗੱਲ ਕੀਤੀ ਅਤੇ ਉਸਨੂੰ ਹੇਠਾਂ ਉਤਰਨ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਬਾਦਲ ਨੇ ਸਿੱਖਿਆ ਮੰਤਰੀ ਪਰਗਟ ਸਿੰਘ ਨਾਲ ਗੱਲ ਕਰਕੇ ਅਧਿਆਪਕ ਦਾ ਮਸਲਾ ਜਲਦ ਹੱਲ ਕਰਨ ਦੀ ਅਪੀਲ ਵੀ ਕੀਤੀ।






















