ਟਿਕੈਤ, ਯੁੱਧਵੀਰ, ਬਡਹੇੜੀ, ਹਰਪੁਰਾ ਤੇ ਸੂਰਾ ਵੱਲੋਂ ਜੱਟ ਮਹਾਂਸਭਾ ਦੀ ਜੰਮੂ–ਕਸ਼ਮੀਰ ਇਕਾਈ ਦੇ ਪ੍ਰਧਾਨ ਚੌਧਰੀ ਮਨਮੋਹਨ ਸਿੰਘ ਦੀ ਪਤਨੀ ਵਿਜੇ ਚੌਧਰੀ ਦੇ ਦੇਹਾਂਤ ’ਤੇ ਸ਼ੋਕ ਪ੍ਰਗਟ

ਚੰਡੀਗੜ੍ਹ,9ਅਪ੍ਰੈਲ(ਵਿਸ਼ਵ ਵਾਰਤਾ)ਆੱਲ ਇੰਡੀਆ ਜੱਟ ਮਹਾਂਸਭਾ ਦੀ ਜੰਮੂ–ਕਸ਼ਮੀਰ ਇਕਾਈ ਦੇ ਪ੍ਰਧਾਨ ਚੌਧਰੀ ਮਨਮੋਹਨ ਸਿੰਘ ਦੀ ਪਤਨੀ ਸ੍ਰੀਮਤੀ ਵਿਜੇ ਚੌਧਰੀ ਦੇ ਦਿਹਾਂਤ ਉੱਤੇ ਮਹਾਂਸਭਾ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਚੌਧਰੀ ਰਾਜੇਸ਼ ਟਿਕੈਤ, ਕੌਮੀ ਜਨਰਲ ਸਕੱਤਰ ਚੌਧਰੀ ਯੁੱਧਵੀਰ ਸਿੰਘ, ਚੰਡੀਗੜ੍ਹ ਇਕਾਈ ਦੇ ਪ੍ਰਧਾਨ ਸ੍ਰੀ ਰਾਜਿੰਦਰ ਸਿੰਘ ਬਡਹੇੜੀ, ਪੰਜਾਬ ਇਕਾਈ ਦੇ ਪ੍ਰਧਾਨ ਹਰਪਾਲ ਸਿੰਘ ਹਰਪੁਰਾ ਅਤੇ ਹਰਿਆਣਾ ਦੇ ਪ੍ਰਧਾਨ ਡਾ. ਰਾਜਿੰਦਰ ਸਿੰਘ ਸੂਰਾ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਸ. ਰਾਜਿੰਦਰ ਸਿੰਘ ਬਡਹੇੜੀ ਨੇ ਕਿਹਾ ਕਿ ਬੀਬੀ ਵਿਜੇ ਚੌਧਰੀ ਕੋਰੋਨਾ ਤੋਂ ਪੀੜਤ ਸਨ ਤੇ ਜੰਮੂ ਦੇ ਹਸਪਤਾਲ ’ਚ ਦਾਖ਼ਲ ਸਨ। ਉਨ੍ਹਾਂ ਕਿਹਾ ਕਿ ਜੰਮੂ ਦੇ ਸਾਬਕਾ ਮੇਅਰ ਚੌਧਰੀ ਮਨਮੋਹਨ ਸਿੰਘ ਦੀ ਪਤਨੀ ਵਿਜੇ ਚੌਧਰੀ ਬਹੁਤ ਵਧੀਆ ਇਨਸਾਨ ਸਨ। ਵਾਹਿਗੁਰੂ ਉਨ੍ਹਾਂ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਅਤੇ ਉਨ੍ਹਾਂ ਨੂੰ ਆਪਣੇ ਚਰਨਾਂ ’ਚ ਨਿਵਾਸ ਬਖ਼ਸ਼ਣ।






















