ਚੰਡੀਗੜ੍ਹ 2 ਅਗਸਤ ( ਵਿਸ਼ਵ ਵਾਰਤਾ )-ਟਿਕਟਾਕ ਸਟਾਰ ਨੂਰ ਤੇ ਉਸ ਦੇ ਪਿਤਾ ਦੀ ਰਿਪੋਰਟ ਪਾਜ਼ਿਟਿਵ ਆ ਗਈ ਹੈ । ਨੂਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਰੱਖੜੀ ਵਾਲੇ ਦਿਨ ਰੱਖੜੀ ਬੰਨ੍ਹਣ ਦਾ ਸਮਾਂ ਮੰਗਿਆ ਸੀ। ਮੁੱਖ ਮੰਤਰੀ ਦਫ਼ਤਰ ਵੱਲੋਂ ਮਿਲੇ ਸੰਦੇਸ਼ ਤੋਂ ਬਾਅਦ ਉਨ੍ਹਾਂ ਨੇ ਦੋ ਵਾਰ ਆਪਣਾ ਕੋਰੋਨਾ ਟੈਸਟ ਕਰਵਾਇਆ ਤੇ ਦੋਵੇਂ ਵਾਰ ਉਹ ਪਾਜ਼ਿਟਿਵ ਆਇਆ ਹੈ ।























