ਟੀਐਮਸੀ ਵਰਕਰਾਂ ਨੇ ਸੀਬੀਆਈ ਦਫ਼ਤਰ ਦੇ ਬਾਹਰ ਕੀਤੀ ਪੱਥਰਬਾਜ਼ੀ
ਚੰਡੀਗੜ੍ਹ, 17ਮਈ(ਵਿਸ਼ਵ ਵਾਰਤਾ)- ਨਾਰਦਾ ਸਟਿੰਗ ਮਾਮਲੇ ਵਿੱਚ ਸੀਬੀਆਈ ਵੱਲੋਂ ਕੀਤੀ ਗਈ ਕਾਰਵਾਈ ਤੋਂ ਬਾਅਦ ਬੰਗਾਲ ਦੀ ਰਾਜਨੀਤੀ ਇਕ ਵਾਰ ਫਿਰ ਤੋਂ ਗਰਮਾ ਗਈ ਹੈ। ਤ੍ਰਿਣਮੂਲ ਕਾਂਗਰਸ ਦੇ ਵਰਕਰਾਂ ਨੇ ਮੰਤਰੀਆਂ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਸੀਬੀਆਈ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਹੈ। ਇਸ ਦੌਰਾਨ ਪੱਥਰਬਾਜ਼ੀ ਵੀ ਸ਼ੁਰੂ ਹੋ ਗਈ, ਜਿਸ ਤੋਂ ਕੰਟਰੋਲ ਕਰਨ ਲਈ ਸੁਰੱਖਿਆ ਬਲਾਂ ਨੇ ਲਾਠੀਚਾਰਜ ਵੀ ਸ਼ੁਰੂ ਕਰ ਦਿੱਤਾ ਹੈ। ਇਹਨਾਂ ਮੰਤਰੀਆਂ ਦੀ ਗ੍ਰਿਫਤਾਰੀ ਤੋਂ ਬਾਅਦ ਮੁੱਖ ਮੰਤਰੀ ਮਮਤਾ ਬੈਨਰਜੀ ਵੀ ਸੀਬੀਆਈ ਦਫਤਰ ਪਹੁੰਚੀ ਅਤੇ ਉਹਨਾਂ ਨੇ ਟੀਐਮਸੀ ਨੇਤਾਵਾਂ ਦੀ ਗ੍ਰਿਫਤਾਰੀ ਦਾ ਵਿਰੋਧ ਕੀਤਾ।