ਟੀਮ ਇੰਡੀਆ ਨੇ ਪਹਿਲੀ ਵਾਰ ਵਨਡੇ ਸੀਰੀਜ਼ ‘ਚ ਵੈਸਟਇੰਡੀਜ਼ ਨੂੰ ਕੀਤਾ ਕਲੀਨ ਸਵੀਪ
ਚੰਡੀਗੜ੍ਹ, 12 ਫਰਵਰੀ (ਵਿਸ਼ਵ ਵਾਰਤਾ) ਰੋਹਿਤ ਸ਼ਰਮਾ ਪਹਿਲੇ ਭਾਰਤੀ ਕਪਤਾਨ ਬਣ ਗਏ ਹਨ, ਜਿਨ੍ਹਾਂ ਦੀ ਕਪਤਾਨੀ ‘ਚ ਟੀਮ ਇੰਡੀਆ ਨੇ ਵੈਸਟਇੰਡੀਜ਼ ਨੂੰ ਵਨਡੇ ਸੀਰੀਜ਼ ‘ਚ ਕਲੀਨ ਸਵੀਪ ਕੀਤਾ ਹੈ।
ਭਾਰਤੀ ਕ੍ਰਿਕਟ ਟੀਮ ਨੇ ਤੀਜੇ ਵਨਡੇ ਵਿੱਚ ਵੈਸਟਇੰਡੀਜ਼ ਨੂੰ 96 ਦੌੜਾਂ ਨਾਲ ਹਰਾ ਕੇ ਸੀਰੀਜ਼ 3-0 ਨਾਲ ਕਲੀਨ ਸਵੀਪ ਕਰ ਲਈ ਹੈ। ਵੈਸਟਇੰਡੀਜ਼ ਦੀ ਟੀਮ 37.1 ਓਵਰਾਂ ਵਿੱਚ 169 ਦੌੜਾਂ ਹੀ ਬਣਾ ਸਕੀ।






















