ਟੀ-20ਵਿਸ਼ਵ ਕੱਪ ਤੋਂ ਬਾਅਦ ਅੱਜ ਭਾਰਤ ਅਤੇ ਨਿਊਜ਼ੀਲੈਂਡ ਹੋਣਗੇ ਆਹਮੋ-ਸਾਹਮਣੇ
ਜਾਣੋ ਦੋਵੇਂ ਟੀਮਾਂ ਦੀ ਸੰਭਾਵਿਤ ਪਲੇਇੰਗ-11
ਚੰਡੀਗੜ੍ਹ, 18ਨਵੰਬਰ(ਵਿਸ਼ਵ ਵਾਰਤਾ)- ਆਸਟ੍ਰੇਲੀਆ ਵਿਖੇ 13 ਨਵੰਬਰ ਨੂੰ ਖਤਮ ਹੋਏ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਹਾਰਨ ਵਾਲੀਆਂ ਦੋਵੇਂ ਟੀਮਾਂ ਭਾਰਤ ਅਤੇ ਨਿਊਜ਼ੀਲੈਂਡ ਅੱਜ ਆਹਮੋ-ਸਾਹਮਣੇ ਹੋਣਗੀਆਂ। 3 ਮੈਚਾਂ ਦੀ ਟੀ-20 ਸੀਰੀਜ਼ ਦਾ ਪਹਿਲਾ ਮੈਚ ਅੱਜ ਵੈਲਿੰਗਟਨ ‘ਚ ਖੇਡਿਆ ਜਾਵੇਗਾ। ਮੈਚ ਭਾਰਤੀ ਸਮੇਂ ਮੁਤਾਬਕ ਦੁਪਹਿਰ 12 ਵਜੇ ਸ਼ੁਰੂ ਹੋਵੇਗਾ।
ਦੋਵੇਂ ਟੀਮਾਂ ਦੀ ਸੰਭਾਵਿਤ ਪਲੇਇੰਗ-11
ਨਿਊਜ਼ੀਲੈਂਡ: ਫਿਨ ਐਲਨ, ਡੇਵੋਨ ਕੋਨਵੇ, ਕੇਨ ਵਿਲੀਅਮਸਨ (ਕੈਪਟਨ), ਗਲੇਨ ਫਿਲਿਪਸ, ਡੇਰਿਲ ਮਿਸ਼ੇਲ, ਜੇਮਸ ਨੀਸ਼ਮ, ਮਿਸ਼ੇਲ ਸੈਂਟਨਰ, ਟਿਮ ਸਾਊਥੀ, ਈਸ਼ ਸੋਢੀ, ਐਡਮ ਮਿਲਨੇ, ਲਾਕੀ ਫਰਗੂਸਨ।
ਭਾਰਤ: ਈਸ਼ਾਨ ਕਿਸ਼ਨ, ਸ਼ੁਭਮਨ ਗਿੱਲ, ਸ਼੍ਰੇਅਸ ਅਈਅਰ, ਸੂਰਿਆਕੁਮਾਰ ਯਾਦਵ, ਰਿਸ਼ਭ ਪੰਤ, ਹਾਰਦਿਕ ਪੰਡਯਾ, ਵਾਸ਼ਿੰਗਟਨ ਸੁੰਦਰ, ਹਰਸ਼ਲ ਪਟੇਲ/ਉਮਰਾਨ ਮਲਿਕ, ਭੁਵਨੇਸ਼ਵਰ ਕੁਮਾਰ, ਅਰਸ਼ਦੀਪ ਸਿੰਘ ਅਤੇ ਯੁਜਵੇਂਦਰ ਚਾਹਲ।























