ਟੀ-20 ਵਿਸ਼ਵ ਕੱਪ ਆਸਟ੍ਰੇਲੀਆ ਬਨਾਮ ਅਫਗਾਨਿਸਤਾਨ
ਆਸਟ੍ਰੇਲੀਆ ਨੇ ਅਫਗਾਨੀਸਤਾਨ ਨੂੰ ਦਿੱਤਾ ਇੰਨੀਆਂ ਦੌੜਾਂ ਦਾ ਟੀਚਾ
ਚੰਡੀਗੜ੍ਹ 4 ਨਵੰਬਰ(ਵਿਸ਼ਵ ਵਾਰਤਾ)- ਟੀ-20 ਵਿਸ਼ਵ ਕੱਪ ਦਾ 38ਵਾਂ ਮੈਚ ਆਸਟ੍ਰੇਲੀਆ ਅਤੇ ਅਫਗਾਨਿਸਤਾਨ ਵਿਚਾਲੇ ਐਡੀਲੇਡ ‘ਚ ਖੇਡਿਆ ਜਾ ਰਿਹਾ ਹੈ। ਅਫਗਾਨਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਸਟ੍ਰੇਲੀਆ ਨੇ 20 ਓਵਰਾਂ ‘ਚ 8 ਵਿਕਟਾਂ ਦੇ ਨੁਕਸਾਨ ‘ਤੇ 168 ਦੌੜਾਂ ਬਣਾਈਆਂ।
ਸਭ ਤੋਂ ਵੱਧ ਦੌੜਾਂ ਗਲੇਨ ਮੈਕਸਵੈੱਲ ਦੇ ਬੱਲੇ ਤੋਂ ਆਈਆਂ, ਉਨ੍ਹਾਂ ਨੇ 32 ਗੇਂਦਾਂ ਵਿੱਚ 54 ਦੌੜਾਂ ਦੀ ਪਾਰੀ ਖੇਡੀ। ਇਸ ਦੌਰਾਨ ਉਨ੍ਹਾਂ ਦੇ ਬੱਲੇ ‘ਤੇ 6 ਚੌਕੇ ਅਤੇ 2 ਛੱਕੇ ਲੱਗੇ। ਉਸ ਦਾ ਸਟ੍ਰਾਈਕ ਰੇਟ 168.75 ਰਿਹਾ। ਅਫਗਾਨਿਸਤਾਨ ਲਈ ਨਵੀਨ-ਉਲ-ਹੱਕ ਨੇ ਸਭ ਤੋਂ ਵੱਧ 3 ਵਿਕਟਾਂ ਲਈਆਂ। ਇਸ ਦੇ ਨਾਲ ਹੀ ਫਜ਼ਲਹਾਕ ਫਾਰੂਕੀ ਨੇ 2 ਵਿਕਟਾਂ ਹਾਸਲ ਕੀਤੀਆਂ।