ਟੀ-20 ਵਿਸ਼ਵ ਕੱਪ ਇੰਗਲੈਂਡ ਬਨਾਮ ਸ਼੍ਰੀਲੰਕਾ
ਸ਼੍ਰੀਲੰਕਾ ਨੇ ਇੰਗਲੈਂਡ ਦੇ ਸਾਹਮਣੇ ਰੱਖਿਆ ਇੰਨੀਆਂ ਦੌੜਾਂ ਦਾ ਟੀਚਾ
ਚੰਡੀਗੜ੍ਹ 5 ਨਵੰਬਰ(ਵਿਸ਼ਵ ਵਾਰਤਾ)- ਟੀ-20 ਵਿਸ਼ਵ ਕੱਪ ‘ਚ ਸ਼ਨੀਵਾਰ ਨੂੰ ਸੁਪਰ-12 ਗਰੁੱਪ-1 ‘ਚ ਇੰਗਲੈਂਡ ਦਾ ਸਾਹਮਣਾ ਸ਼੍ਰੀਲੰਕਾ ਨਾਲ ਜਾਰੀ ਹੈ। ਸ਼੍ਰੀਲੰਕਾ ਦੇ ਕਪਤਾਨ ਦਾਸੁਨ ਸ਼ਨਾਕਾ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ 20 ਓਵਰਾਂ ‘ਚ 8 ਵਿਕਟਾਂ ਦੇ ਨੁਕਸਾਨ ‘ਤੇ 141 ਦੌੜਾਂ ਬਣਾਈਆਂ। ਸਭ ਤੋਂ ਵੱਧ ਦੌੜਾਂ ਪਥਮ ਨਿਸਾਂਕਾ ਦੇ ਬੱਲੇ ਤੋਂ ਆਈਆਂ, ਉਨ੍ਹਾਂ ਨੇ 45 ਗੇਂਦਾਂ ਵਿੱਚ 67 ਦੌੜਾਂ ਦੀ ਪਾਰੀ ਖੇਡੀ। ਇਸ ਦੇ ਨਾਲ ਹੀ ਭਾਨੁਕਾ ਰਾਜਪਕਸ਼ੇ ਨੇ 22 ਗੇਂਦਾਂ ਵਿੱਚ 22 ਦੌੜਾਂ ਬਣਾਈਆਂ। ਇੰਗਲੈਂਡ ਲਈ ਮਾਰਕ ਵੁੱਡ ਨੇ ਸਭ ਤੋਂ ਵੱਧ 3 ਵਿਕਟਾਂ ਲਈਆਂ।
ਸ਼੍ਰੀਲੰਕਾ ਦੀ ਟੀਮ ਸੈਮੀਫਾਈਨਲ ਦੀ ਦੌੜ ਤੋਂ ਪਹਿਲਾਂ ਹੀ ਬਾਹਰ ਹੋ ਚੁੱਕੀ ਹੈ। ਇੰਗਲੈਂਡ ਲਈ ਇਹ ਕਰੋ ਜਾਂ ਮਰੋ ਦਾ ਮੈਚ ਹੈ। ਜੇਕਰ ਇੰਗਲੈਂਡ ਜਿੱਤਦਾ ਹੈ ਤਾਂ ਉਹ ਸੈਮੀਫਾਈਨਲ ‘ਚ ਪਹੁੰਚ ਜਾਵੇਗਾ। ਜੇਕਰ ਇੰਗਲੈਂਡ ਹਾਰਦਾ ਹੈ ਤਾਂ ਆਸਟਰੇਲੀਆ ਇਸ ਗਰੁੱਪ ਦੀ ਦੂਜੀ ਟੀਮ ਦੇ ਰੂਪ ਵਿੱਚ ਆਖਰੀ ਚਾਰ ਵਿੱਚ ਪਹੁੰਚ ਜਾਵੇਗਾ। ਨਿਊਜ਼ੀਲੈਂਡ ਪਹਿਲਾਂ ਹੀ ਸੈਮੀਫਾਈਨਲ ਲਈ ਕੁਆਲੀਫਾਈ ਕਰ ਚੁੱਕਾ ਹੈ।























