ਟੀ-20 ਵਿਸ਼ਵ ਕੱਪ, ਸੁਪਰ-12 ਦੇ ਮੁਕਾਬਲੇ ਸ਼ੁਰੂ
ਨਿਊਜ਼ੀਲੈਂਡ ਨੇ ਆਸਟ੍ਰੇਲੀਆ ਨੂੰ ਦਿੱਤਾ 201 ਦੌੜਾਂ ਦਾ ਟੀਚਾ
ਚੰਡੀਗੜ੍ਹ 22 ਅਕਤੂਬਰ(ਵਿਸ਼ਵ ਵਾਰਤਾ) -ਟੀ-20 ਵਿਸ਼ਵ ਕੱਪ ਦੇ ਸੁਪਰ-12 ਦੀਆਂ ਟੀਮਾਂ ਦੇ ਮੁਕਾਬਲੇ ਸ਼ੁਰੂ ਹੋ ਚੁੱਕੇ ਹਨ। ਅੱਜ ਖੇਡੇ ਜਾ ਰਹੇ ਪਹਿਲੇ ਮੈਚ ‘ਚ ਨਿਊਜ਼ੀਲੈਂਡ ਨੇ ਆਸਟ੍ਰੇਲੀਆ ਦੇ ਸਾਹਮਣੇ ਜਿੱਤ ਲਈ 201 ਦੌੜਾਂ ਦਾ ਟੀਚਾ ਰੱਖਿਆ ਹੈ। ਗਰੁੱਪ-1 ਦੇ ਇਸ ਮੈਚ ਵਿੱਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਕੀਵੀ ਟੀਮ ਨੇ 20 ਓਵਰਾਂ ਵਿੱਚ ਤਿੰਨ ਵਿਕਟਾਂ ਦੇ ਨੁਕਸਾਨ ’ਤੇ 200 ਦੌੜਾਂ ਬਣਾਈਆਂ। ਸਲਾਮੀ ਬੱਲੇਬਾਜ਼ ਡੇਵੋਨ ਕੋਨਵੇ ਨੇ ਸਭ ਤੋਂ ਵੱਧ 92 ਦੌੜਾਂ ਬਣਾਈਆਂ। ਫਿਨ ਐਲਨ ਨੇ 16 ਗੇਂਦਾਂ ‘ਤੇ 42 ਦੌੜਾਂ ਦੀ ਤੂਫਾਨੀ ਪਾਰੀ ਖੇਡੀ। ਕਪਤਾਨ ਕੇਨ ਵਿਲੀਅਮਸਨ ਨੇ 23, ਗਲੇਨ ਫਿਲਿਪਸ ਨੇ 12 ਅਤੇ ਜੇਮਸ ਨੀਸ਼ਮ ਨੇ 26 ਦੌੜਾਂ ਬਣਾਈਆਂ। ਆਸਟ੍ਰੇਲੀਆ ਲਈ ਜੋਸ਼ ਹੇਜ਼ਲਵੁੱਡ ਨੇ ਦੋ ਅਤੇ ਐਡਮ ਜ਼ੈਂਪਾ ਨੇ ਇਕ ਵਿਕਟ ਲਈ।