ਟੀ-20 ਵਿਸ਼ਵ ਕੱਪ- ਭਾਰਤ ਨੇ ਇੰਗਲੈਂਡ ਨੂੰ ਦਿੱਤਾ 169 ਦਾ ਟੀਚਾ
ਚੰਡੀਗੜ੍ਹ 10 ਨਵੰਬਰ(ਵਿਸ਼ਵ ਵਾਰਤਾ)-ਟੀ-20 ਵਿਸ਼ਵ ਕੱਪ ਦਾ ਦੂਜਾ ਸੈਮੀਫਾਈਨਲ ਭਾਰਤ ਅਤੇ ਇੰਗਲੈਂਡ ਵਿਚਾਲੇ ਐਡੀਲੇਡ ਮੈਦਾਨ ‘ਤੇ ਖੇਡਿਆ ਜਾ ਰਿਹਾ ਹੈ। ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕੀਤੀ। ਭਾਰਤ ਨੇ ਉਸ ਨੂੰ 169 ਦੌੜਾਂ ਦਾ ਟੀਚਾ ਦਿੱਤਾ ਹੈ।
ਸਿਖਰਲੇ ਕ੍ਰਮ ਦੇ ਬੱਲੇਬਾਜ਼ਾਂ ਵਿੱਚ ਸਿਰਫ਼ ਵਿਰਾਟ ਕੋਹਲੀ ਨੇ ਵਧੀਆ ਪ੍ਰਦਰਸ਼ਨ ਕੀਤਾ ਅਤੇ 50 ਦੌੜਾਂ ਬਣਾਈਆਂ ਅਤੇ ਹਾਰਦਿਕ ਨਾਲ 61 ਦੌੜਾਂ ਦੀ ਸਾਂਝੇਦਾਰੀ ਕੀਤੀ। ਹਾਰਦਿਕ ਨੇ ਵੀ ਸ਼ਾਨਦਾਰ ਅਰਧ ਸੈਂਕੜਾ ਜੜਿਆ।