ਟੀ-20 ਵਿਸ਼ਵ ਕੱਪ
ਭਾਰਤ ਅਤੇ ਪਾਕਿਸਤਾਨ ਦਾ ਮਹਾਮੁਕਾਬਲਾ ਸ਼ੁਰੂ
ਭਾਰਤ ਨੇ ਟਾੱਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਲਿਆ ਫੈਸਲਾ
ਚੰਡੀਗੜ੍ਹ 23 ਅਕਤੂਬਰ(ਵਿਸ਼ਵ ਵਾਰਤਾ)- ਟੀ-20 ਵਿਸ਼ਵ ਕੱਪ 2022 ਦਾ ਸਭ ਤੋਂ ਵੱਡਾ ਮੁਕਾਬਲਾ ਸ਼ੁਰੂ ਹੋ ਗਿਆ ਹੈ। ਪਾਕਿਸਤਾਨ ਦੇ ਖਿਲਾਫ ਸ਼ਾਨਦਾਰ ਮੈਚ ‘ਚ ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।ਇਸ ਤੋਂ ਪਹਿਲਾਂ ਟੀ-20 ਵਿਸ਼ਵ ਕੱਪ ‘ਚ ਭਾਰਤ ਅਤੇ ਪਾਕਿਸਤਾਨ ਵਿਚਾਲੇ 6 ਮੈਚ ਹੋਏ ਹਨ। ਇਨ੍ਹਾਂ ਵਿੱਚੋਂ ਭਾਰਤ ਨੇ ਤਿੰਨ ਵਾਰ ਟਾਸ ਜਿੱਤਿਆ ਸੀ ਅਤੇ ਉਹ ਤਿੰਨੇ ਮੈਚ ਜਿੱਤੇ ਸਨ।
ਲਾਈਵ ਸਕੋਰ ਦੇਖਣ ਲਈ ਕਲਿੱਕ ਕਰੋ –https://www.bcci.tv/events/87/icc-mens-t20-world-cup-2022/match/685/1st-t20i
ਦੋਵਾਂ ਟੀਮਾਂ ਦੀ ਪਲੇਇੰਗ ਇਲੈਵਨ
ਭਾਰਤ – ਰੋਹਿਤ ਸ਼ਰਮਾ, ਕੇਐਲ ਰਾਹੁਲ, ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਹਾਰਦਿਕ ਪੰਡਯਾ, ਦਿਨੇਸ਼ ਕਾਰਤਿਕ, ਅਕਸ਼ਰ ਪਟੇਲ, ਰਵੀਚੰਦਰਨ ਅਸ਼ਵਿਨ, ਭੁਵਨੇਸ਼ਵਰ ਕੁਮਾਰ, ਮੁਹੰਮਦ ਸ਼ਮੀ, ਅਰਸ਼ਦੀਪ ਸਿੰਘ
ਪਾਕਿਸਤਾਨ – ਬਾਬਰ ਆਜ਼ਮ (ਕਪਤਾਨ), ਮੁਹੰਮਦ ਰਿਜ਼ਵਾਨ, ਸ਼ਾਨ ਮਸੂਦ, ਹੈਦਰ ਅਲੀ, ਇਫਤਿਖਾਰ ਅਹਿਮਦ, ਮੁਹੰਮਦ ਨਵਾਜ਼, ਸ਼ਾਦਾਬ ਖਾਨ, ਆਸਿਫ ਅਲੀ, ਨਸੀਮ ਸ਼ਾਹ, ਸ਼ਾਹੀਨ ਅਫਰੀਦੀ, ਹੈਰਿਸ ਰਾਊਫ