ਟੀ-20 ਵਿਸ਼ਵ ਕੱਪ ਸੈਮੀਫਾਈਨਲ
ਨਿਊਜ਼ੀਲੈਂਡ ਨੇ ਪਾਕਿਸਤਾਨ ਦੇ ਸਾਹਮਣੇ ਰੱਖਿਆ ਇੰਨੀਆਂ ਦੌੜਾਂ ਦਾ ਟੀਚਾ
ਚੰਡੀਗੜ੍ਹ 9 ਨਵੰਬਰ(ਵਿਸ਼ਵ ਵਾਰਤਾ)- ਟੀ-20 ਵਿਸ਼ਵ ਕੱਪ ਦਾ ਪਹਿਲਾ ਸੈਮੀਫਾਈਨਲ ਨਿਊਜ਼ੀਲੈਂਡ ਅਤੇ ਪਾਕਿਸਤਾਨ ਵਿਚਾਲੇ ਸਿਡਨੀ ਕ੍ਰਿਕਟ ਗਰਾਊਂਡ ‘ਤੇ ਚੱਲ ਰਿਹਾ ਹੈ। ਨਿਊਜ਼ੀਲੈਂਡ ਦੇ ਕਪਤਾਨ ਕੇਨ ਵਿਲੀਅਮਸਨ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ ਪਾਕਿਸਤਾਨ ਨੂੰ 153 ਦੌੜਾਂ ਦਾ ਟੀਚਾ ਦਿੱਤਾ। ਸ਼ੁਰੂਆਤੀ ਝਟਕਿਆਂ ਤੋਂ ਬਾਅਦ ਵਿਲੀਅਮਸਨ ਨੇ 46 ਦੌੜਾਂ ਦੀ ਪਾਰੀ ਖੇਡੀ। ਡੇਰਿਲ ਮਿਸ਼ੇਲ ਨਾਲ 68 ਦੌੜਾਂ ਦੀ ਸਾਂਝੇਦਾਰੀ ਕੀਤੀ। ਇਸ ਤੋਂ ਬਾਅਦ ਮਿਸ਼ੇਲ ਨੇ 53 ਦੌੜਾਂ ਬਣਾਈਆਂ ਅਤੇ ਟੀਮ ਨੂੰ ਮੈਚ ਦੇ ਯੋਗ ਸਕੋਰ ਤੱਕ ਪਹੁੰਚਾਇਆ।ਪਾਕਿਸਤਾਨ ਲਈ ਸ਼ਾਹੀਨ ਸ਼ਾਹ ਅਫਰੀਦੀ ਨੇ 2 ਵਿਕਟਾਂ ਲਈਆਂ। ਉਸ ਨੇ 4 ਓਵਰਾਂ ਵਿੱਚ ਸਿਰਫ਼ 24 ਦੌੜਾਂ ਦਿੱਤੀਆਂ।