ਟੀ-20 ਵਿਸ਼ਵ ਕੱਪ 2022- ਅੱਜ ਦੂਜੇ ਸੈਮੀਫਾਈਨਲ ‘ਚ ਭਾਰਤ ਦਾ ਸਾਹਮਣਾ ਇੰਗਲੈਂਡ ਨਾਲ
ਜਿੱਤਣ ਵਾਲੀ ਟੀਮ ਫਾਈਨਲ ‘ਚ ਭਿੜੇਗੀ ਪਾਕਿਸਤਾਨ ਨਾਲ
ਚੰਡੀਗੜ੍ਹ, 10ਨਵੰਬਰ(ਵਿਸ਼ਵ ਵਾਰਤਾ)-ਟੀ-20 ਵਿਸ਼ਵ ਕੱਪ 2022 ਦੇ ਦੂਜੇ ਸੈਮੀਫਾਈਨਲ ‘ਚ ਅੱਜ ਭਾਰਤ ਦਾ ਸਾਹਮਣਾ ਇੰਗਲੈਂਡ ਨਾਲ ਹੋਵੇਗਾ। ਭਾਰਤ ਨੇ ਗਰੁੱਪ ਗੇੜ ਵਿੱਚ ਪੰਜ ਵਿੱਚੋਂ ਚਾਰ ਮੈਚ ਜਿੱਤੇ ਹਨ। ਇੰਗਲੈਂਡ ਤਿੰਨ ਮੈਚ ਜਿੱਤ ਕੇ ਨਾਕਆਊਟ ਸਟੇਜ ‘ਚ ਪਹੁੰਚ ਗਿਆ ਹੈ। ਮੈਚ ਐਡੀਲੇਡ ‘ਚ ਭਾਰਤੀ ਸਮੇਂ ਮੁਤਾਬਕ ਦੁਪਹਿਰ 1.30 ਵਜੇ ਸ਼ੁਰੂ ਹੋਵੇਗਾ।
ਦੱਸ ਦੱਈਏ ਕਿ ਪਾਕਿਸਤਾਨੀ ਟੀਮ ਪਹਿਲਾਂ ਹੀ ਫਾਈਨਲ ‘ਚ ਪ੍ਰਵੇਸ਼ ਕਰ ਚੁੱਕੀ ਹੈ ਅਤੇ ਅੱਜ ਜਿੱਤਣ ਵਾਲੀ ਟੀਮ ਫਾਈਨਲ ਵਿੱਚ ਪਾਕਿਸਤਾਨ ਨਾਲ ਭਿੜੇਗੀ।























