ਟੀ-20 ਵਿਸ਼ਵ ਕੱਪ-2022: ਭਾਰਤ ਦਾ ਸਾਹਮਣਾ ਜ਼ਿੰਬਾਬਵੇ ਨਾਲ
6 ਸਾਲਾਂ ਬਾਅਦ ਟੀ-20 ‘ਚ ਦੋਵੇਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ
ਚੰਡੀਗੜ੍ਹ, 6ਨਵੰਬਰ(ਵਿਸ਼ਵ ਵਾਰਤਾ)-ਟੀ-20 ਵਿਸ਼ਵ ਕੱਪ ਦੇ ਆਖਰੀ ਲੀਗ ਮੈਚ ਵਿੱਚ ਅੱਜ ਭਾਰਤ ਦਾ ਸਾਹਮਣਾ ਜ਼ਿੰਬਾਬਵੇ ਨਾਲ ਹੋਵੇਗਾ। ਟੀਮ ਇੰਡੀਆ 6 ਅੰਕਾਂ ਨਾਲ ਗਰੁੱਪ ‘ਚ ਪਹਿਲੇ ਸਥਾਨ ‘ਤੇ ਹੈ। ਦੱਸ ਦਈਏ ਕਿ ਨੀਦਰਲੈਂਡ ਖਿਲਾਫ ਅੱਜ ਸਵੇਰੇ ਹੋਏ ਮੈਚ ‘ਚ ਦੱਖਣੀ ਅਫਰੀਕਾ ਨੂੰ ਮਿਲੀ ਹਾਰ ਤੋਂ ਬਾਅਦ ਭਾਰਤ ਸੈਮੀਫਾਈਨਲ ‘ਚ ਪਹੁੰਚ ਗਿਆ ਹੈ। ਜ਼ਿੰਬਾਬਵੇ ਖਿਲਾਫ ਮੈਚ ਭਾਰਤੀ ਸਮੇਂ ਮੁਤਾਬਕ ਦੁਪਹਿਰ 1:30 ਵਜੇ ਸ਼ੁਰੂ ਹੋਵੇਗਾ। ਜ਼ਿਕਰਯੋਗ ਹੈ ਕਿ 6 ਸਾਲ ਬਾਅਦ ਦੋਵੇਂ ਟੀਮਾਂ ਟੀ-20 ਮੈਚ ਖੇਡਦੀਆਂ ਨਜ਼ਰ ਆਉਣਗੀਆਂ। ਇਸ ਦੇ ਨਾਲ ਹੀ ਟੀ-20 ਵਿਸ਼ਵ ਕੱਪ ਦੇ ਇਤਿਹਾਸ ‘ਚ ਪਹਿਲੀ ਵਾਰ ਭਾਰਤੀ ਟੀਮ ਜ਼ਿੰਬਾਬਵੇ ਨਾਲ ਭਿੜੇਗੀ।