ਟੀ-20 ਵਿਸ਼ਵ ਕੱਪ ‘ਚ ਅੱਜ ਭਾਰਤ ਤੇ ਪਾਕਿਸਤਾਨ ਆਹਮੋ-ਸਾਹਮਣੇ
ਮੀਂਹ ਕਾਰਨ ਮੈਚ ਵਿੱਚ ਹੋਈ ਦੇਰੀ
ਪੜ੍ਹੋ, ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਕਿਹੜਾ ਫੈਸਲਾ
ਚੰਡੀਗੜ੍ਹ, 9ਜੂਨ(ਵਿਸ਼ਵ ਵਾਰਤਾ)- ਟੀ-20 ਵਿਸ਼ਵ ਕੱਪ ‘ਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਨਿਊਯਾਰਕ ਨਸਾਓ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਮੀਂਹ ਕਾਰਨ ਟਾਸ ਵਿੱਚ ਦੇਰੀ ਹੋਈ ਹੈ, ਮੈਚ 8:30 ਤੋਂ ਸ਼ੁਰੂ ਹੋਣਾ ਸੀ ਪਰ ਨਸਾਓ ਸਟੇਡੀਅਮ ‘ਚ ਇਕ ਵਾਰ ਫਿਰ ਮੀਂਹ ਪੈਣਾ ਸ਼ੁਰੂ ਹੋ ਗਿਆ ਹੈ। ਹੁਣ ਮੈਚ ਰਾਤ 8:50 ਵਜੇ ਸ਼ੁਰੂ ਹੋਵੇਗਾ।