ਟੀ-20 ਵਿਸ਼ਵ ਕੱਪ ‘ਚ ਪਾਕਿਸਤਾਨੀ ਟੀਮ ਵੱਡੇ ਉਲਟਫੇਰ ਦਾ ਸ਼ਿਕਾਰ ; ਸੈਮੀਫਾਈਨਲ ਦੀ ਦੌੜ ਤੋਂ ਲਗਭਗ ਬਾਹਰ
ਜ਼ਿੰਬਾਬਵੇ ਨੇ ਪਾਕਿਸਤਾਨ ਨੂੰ ਹਰਾਇਆ
ਚੰਡੀਗੜ੍ਹ, 28ਅਕਤੂਬਰ(ਵਿਸ਼ਵ ਵਾਰਤਾ)-ਟੀ-20 ਵਿਸ਼ਵ ਕੱਪ ‘ਚ ਪਾਕਿਸਤਾਨ ਦੀ ਟੀਮ ਵੱਡੇ ਉਲਟਫੇਰ ਦਾ ਸ਼ਿਕਾਰ ਹੋ ਗਈ। ਵੀਰਵਾਰ ਨੂੰ ਪਰਥ ‘ਚ ਖੇਡੇ ਗਏ ਮੈਚ ‘ਚ ਪਾਕਿਸਤਾਨ ਨੂੰ ਜ਼ਿੰਬਾਬਵੇ ਨੇ 1 ਦੌੜ ਨਾਲ ਹਰਾਇਆ । ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਜ਼ਿੰਬਾਬਵੇ ਨੇ 20 ਓਵਰਾਂ ‘ਚ 8 ਵਿਕਟਾਂ ‘ਤੇ 130 ਦੌੜਾਂ ਬਣਾਈਆਂ। ਜਵਾਬ ‘ਚ ਪਾਕਿਸਤਾਨ ਦੀ ਟੀਮ 8 ਵਿਕਟਾਂ ‘ਤੇ 129 ਦੌੜਾਂ ਹੀ ਬਣਾ ਸਕੀ। ਇਸ ਹਾਰ ਨਾਲ ਪਾਕਿਸਤਾਨ ਸੈਮੀਫਾਈਨਲ ਦੀ ਦੌੜ ਤੋਂ ਲਗਭਗ ਬਾਹਰ ਹੋ ਗਿਆ ਹੈ।ਗੌਰਤਲਬ ਹੈ ਕਿ ਪਾਕਿਸਤਾਨ ਵਿਸ਼ਵ ਕੱਪ 2022 ਦੇ ਆਪਣੇ ਪਹਿਲੇ ਮੈਚ ਵਿੱਚ ਭਾਰਤ ਤੋਂ 4 ਵਿਕਟਾਂ ਨਾਲ ਹਾਰ ਗਿਆ ਸੀ। ਟੀ-20 ਵਿਸ਼ਵ ਕੱਪ 2022 ‘ਚ ਇਹ ਪੰਜਵਾਂ ਉਲਟਫੇਰ ਹੈ। ਇਸ ਤੋਂ ਪਹਿਲਾਂ ਵੈਸਟਇੰਡੀਜ਼, ਇੰਗਲੈਂਡ ਅਤੇ ਸ੍ਰੀਲੰਕਾ ਦੀਆਂ ਟੀਮਾਂ ਵੀ ਉਲਟਫੇਰ ਦਾ ਸ਼ਿਕਾਰ ਹੋ ਚੁੱਕੀਆਂ ਹਨ।
ਰਿਕਾਰਡ ਦੀ ਗੱਲ ਕਰੀਏ ਤਾਂ ਦੋਵੇਂ ਟੀਮਾਂ ਹੁਣ ਤੱਕ ਕੁੱਲ 18 ਟੀ-20 ਮੈਚਾਂ ‘ਚ ਆਹਮੋ-ਸਾਹਮਣੇ ਹੋਈਆਂ ਹਨ। ਪਾਕਿਸਤਾਨ 16 ਵਿੱਚ ਜਿੱਤਿਆ। ਜ਼ਿੰਬਾਬਵੇ ਇਸ ਮੈਚ ‘ਚ ਸਿਰਫ 2 ਮੈਚ ਹੀ ਜਿੱਤ ਸਕੀ ਹੈ। ਜ਼ਿੰਬਾਬਵੇ ਨੇ 2021 ਵਿੱਚ ਪਹਿਲੀ ਵਾਰ ਪਾਕਿਸਤਾਨ ਨੂੰ ਉਸਦੇ ਘਰ ਵਿੱਚ 19 ਦੌੜਾਂ ਨਾਲ ਹਰਾਇਆ ਸੀ।