ਟੀ-20 ਵਿਸ਼ਵ ਕੱਪ
ਦੱਖਣੀ ਅਫਰੀਕਾ ਬਨਾਮ ਬੰਗਲਾਦੇਸ਼
ਦੱਖਣੀ ਅਫਰੀਕਾ ਨੇ ਬੰਗਲਾਦੇਸ਼ ਨੂੰ ਸਾਹਮਣੇ ਰੱਖਿਆ 206 ਦੌੜਾਂ ਦਾ ਟੀਚਾ
ਚੰਡੀਗੜ੍ਹ 27 ਅਕਤੂਬਰ(ਵਿਸ਼ਵ ਵਾਰਤਾ)- ਆਸਟ੍ਰੇਲੀਆ ‘ਚ ਚੱਲ ਰਹੇ ਟੀ-20 ਵਿਸ਼ਵ ਕੱਪ ‘ਚ ਵੀਰਵਾਰ ਨੂੰ ਪਹਿਲਾ ਮੈਚ ਬੰਗਲਾਦੇਸ਼ ਅਤੇ ਦੱਖਣੀ ਅਫਰੀਕਾ ਵਿਚਾਲੇ ਖੇਡਿਆ ਜਾ ਰਿਹਾ ਹੈ। ਸਿਡਨੀ ‘ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦੱਖਣੀ ਅਫਰੀਕਾ ਨੇ 20 ਓਵਰਾਂ ‘ਚ ਪੰਜ ਵਿਕਟਾਂ ਦੇ ਨੁਕਸਾਨ ‘ਤੇ 205 ਦੌੜਾਂ ਬਣਾਈਆਂ। ਉਸ ਦੀ ਤਰਫੋਂ ਰਿਲੇ ਰੂਸੋ (109) ਨੇ ਸੈਂਕੜਾ ਲਗਾਇਆ। ਜਦਕਿ ਕਵਿੰਟਨ ਡੀ ਕਾਕ (63) ਨੇ ਅਰਧ ਸੈਂਕੜਾ ਲਗਾਇਆ। ਇਨ੍ਹਾਂ ਦੋਵਾਂ ਤੋਂ ਇਲਾਵਾ ਕੋਈ ਵੀ ਬੱਲੇਬਾਜ਼ ਦਸ ਦਾ ਅੰਕੜਾ ਪਾਰ ਨਹੀਂ ਕਰ ਸਕਿਆ। ਬੰਗਲਾਦੇਸ਼ ਲਈ ਸ਼ਾਕਿਬ ਅਲ ਹਸਨ ਨੇ ਦੋ ਵਿਕਟਾਂ ਹਾਸਲ ਕੀਤੀਆਂ। ਜਦੋਂ ਕਿ ਤਸਕੀਨ ਅਹਿਮਦ, ਹਸਨ ਮਹਿਮੂਦ ਅਤੇ ਅਫੀਫ ਹਸਨ ਨੂੰ ਇਕ-ਇਕ ਵਿਕਟ ਮਿਲੀ।