ਟੀ-20 ਵਿਸ਼ਵ ਕੱਪ- ਰੋਮਾਂਚਕ ਮੁਕਾਬਲੇ ’ਚ ਦੱਖਣੀ ਅਫਰੀਕਾ ਨੇ ਬੰਗਲਾਦੇਸ਼ ਨੂੰ ਹਰਾਇਆ

ਚੰਡੀਗੜ੍ਹ,11ਜੂਨ(ਵਿਸ਼ਵ ਵਾਰਤਾ)- ਦੱਖਣੀ ਅਫਰੀਕਾ ਨੇ ਟੀ-20 ਵਿਸ਼ਵ ਕੱਪ 'ਚ ਬੰਗਲਾਦੇਸ਼ 'ਤੇ 4 ਦੌੜਾਂ ਨਾਲ ਜਿੱਤ ਦਰਜ ਕੀਤੀ ਹੈ। ਨਸਾਓ ਕਾਊਂਟੀ ਕ੍ਰਿਕਟ ਸਟੇਡੀਅਮ 'ਚ ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ ਨੇ 20 ਓਵਰਾਂ 'ਚ 6 ਵਿਕਟਾਂ 'ਤੇ 113 ਦੌੜਾਂ ਬਣਾਈਆਂ। 114 ਦੌੜਾਂ ਦਾ ਪਿੱਛਾ ਕਰਨ ਉਤਰੀ ਬੰਗਲਾਦੇਸ਼ ਦੀ ਟੀਮ 20 ਓਵਰਾਂ 'ਚ 7 ਵਿਕਟਾਂ 'ਤੇ 109 ਦੌੜਾਂ ਹੀ ਬਣਾ ਸਕੀ।