ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ, ਇਨ੍ਹਾਂ ਖਿਡਾਰੀਆਂ ਨੂੰ ਮਿਲੀ ਜਗ੍ਹਾ
ਚੰਡੀਗੜ੍ਹ, 30 ਅਪ੍ਰੈਲ (ਵਿਸ਼ਵ ਵਾਰਤਾ) ਅਮਰੀਕਾ ਅਤੇ ਵੈਸਟਇੰਡੀਜ਼ ‘ਚ 2 ਜੂਨ ਤੋਂ ਸ਼ੁਰੂ ਹੋਣ ਵਾਲੇ ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਬੀਸੀਸੀਆਈ ਨੇ ਮੰਗਲਵਾਰ ਨੂੰ ਰੋਹਿਤ ਸ਼ਰਮਾ ਦੀ ਕਪਤਾਨੀ ਹੇਠ ਟੂਰਨਾਮੈਂਟ ਲਈ 15 ਮੈਂਬਰੀ ਟੀਮ ਦਾ ਐਲਾਨ ਕੀਤਾ। ਕੇਐੱਲ ਰਾਹੁਲ ਅਤੇ ਈਸ਼ਾਨ ਕਿਸ਼ਨ ਵਰਗੇ ਦਿੱਗਜ ਖਿਡਾਰੀਆਂ ਨੂੰ ਟੀਮ ‘ਚ ਜਗ੍ਹਾ ਨਹੀਂ ਦਿੱਤੀ ਗਈ ਹੈ, ਜਦਕਿ ਸੰਜੂ ਸੈਮਸਨ ਅਤੇ ਰਿਸ਼ਭ ਪੰਤ ਨੂੰ ਵਿਕਟਕੀਪਰ ਦੇ ਤੌਰ ‘ਤੇ ਜਗ੍ਹਾ ਦਿੱਤੀ ਗਈ ਹੈ। ਚੋਣਕਾਰਾਂ ਨੇ ਜਿੱਥੇ 15 ਮੈਂਬਰੀ ਟੀਮ ਦਾ ਐਲਾਨ ਕੀਤਾ ਹੈ, ਉੱਥੇ ਹੀ ਸ਼ੁਭਮਨ ਗਿੱਲ, ਰਿੰਕੂ ਸਿੰਘ, ਖਲੀਲ ਅਹਿਮਦ ਅਤੇ ਅਵੇਸ਼ ਖਾਨ ਨੂੰ ਰਿਜ਼ਰਵ ਖਿਡਾਰੀਆਂ ਵਜੋਂ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਹਾਰਦਿਕ ਪੰਡਯਾ, ਸ਼ਿਵਮ ਦੂਬੇ, ਰਵਿੰਦਰ ਜਡੇਜਾ ਅਤੇ ਅਕਸ਼ਰ ਪਟੇਲ ਨੂੰ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਟੀਮ ਵਿੱਚ ਤੇਜ਼ ਗੇਂਦਬਾਜ਼ਾਂ ਵਜੋਂ ਅਰਸ਼ਦੀਪ ਸਿੰਘ, ਜਸਪ੍ਰੀਤ ਬੁਮਰਾਹ ਅਤੇ ਸਿਰਾਜ ਸ਼ਾਮਲ ਹਨ।
ਟੀ-20 ਵਿਸ਼ਵ ਕੱਪ ਲਈ ਭਾਰਤ ਦੀ ਟੀਮ ਇਸ ਤਰ੍ਹਾਂ ਹੈ:
ਰੋਹਿਤ ਸ਼ਰਮਾ (ਕਪਤਾਨ), ਯਸ਼ਸਵੀ ਜੈਸਵਾਲ, ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਰਿਸ਼ਭ ਪੰਤ (ਵਿਕਟਕੀਪਰ), ਸੰਜੂ ਸੈਮਸਨ (ਵਿਕਟਕੀਪਰ), ਹਾਰਦਿਕ ਪੰਡਯਾ (ਉਪ-ਕਪਤਾਨ), ਸ਼ਿਵਮ ਦੁਬੇ, ਰਵਿੰਦਰ ਜਡੇਜਾ, ਅਕਸ਼ਰ ਪਟੇਲ, ਕੁਲਦੀਪ ਯਾਦਵ, ਯੁਜਵੇਂਦਰ, ਅਰਸ਼ਦੀਪ ਸਿੰਘ, ਜਸਪ੍ਰੀਤ ਬੁਮਰਾਹ ਅਤੇ ਮੁਹੰਮਦ ਸਿਰਾਜ।
ਰਿਜ਼ਰਵ – ਸ਼ੁਭਮਨ ਗਿੱਲ, ਰਿੰਕੂ ਸਿੰਘ, ਖਲੀਲ ਅਹਿਮਦ, ਅਵੇਸ਼ ਖਾਨ।