ਟੀ -20 ਵਿਸ਼ਵ ਕੱਪ ਵਿੱਚ ਭਾਰਤ ਦੀ ਸ਼ਰਮਨਾਕ ਹਾਰ
ਬਾਬਰ ਅਤੇ ਰਿਜ਼ਵਾਨ ਦੇ ਸਾਹਮਣੇ ਨਹੀਂ ਚੱਲੀ ਭਾਰਤੀ ਗੇਂਦਬਾਜ਼ਾਂ ਦੀ

ਚੰਡੀਗੜ੍ਹ, 25ਅਕਤੂਬਰ(ਵਿਸ਼ਵ ਵਾਰਤਾ)-ਵਿਸ਼ਵ ਕੱਪ ਦੇ ਇਤਿਹਾਸ ਵਿੱਚ ਪਹਿਲੀ ਵਾਰ ਪਾਕਿਸਤਾਨ ਦੀ ਟੀਮ ਨੇ ਭਾਰਤ ਨੂੰ ਬੁਰੀ ਤਰ੍ਹਾਂ ਹਰਾਇਆ ਹੈ। 152 ਦੇ ਟੀਚੇ ਦਾ ਪਿੱਛਾ ਕਰਦੇ ਹੋਏ ਪਾਕਿਸਤਾਨੀ ਟੀਮ ਦੇ ਸਲਾਮੀ ਬੱਲੇਬਾਜ਼ਾਂ ਨੇ ਧਮਾਕੇਦਾਰ ਬੱਲੇਬਾਜ਼ੀ ਕਰਦੇ ਹੋਏ ਮੈਚ ਨੂੰ ਇੱਕਤਰਫ਼ਾ ਬਣਾ ਦਿੱਤਾ। ਬਾਬਰ ਆਜ਼ਮ ਅਤੇ ਮੁਹੰਮਦ ਰਿਜ਼ਵਾਨ ਦੋਵਾਂ ਨੇ ਟੀਮ ਇੰਡੀਆ ਦੇ ਗੇਂਦਬਾਜ਼ਾਂ ਨੂੰ ਕੋਈ ਮੌਕਾ ਨਹੀਂ ਦਿੱਤਾ। ਪਾਕਿਸਤਾਨ ਦੀ ਟੀਮ ਨੇ 13 ਗੇਂਦਾਂ ਬਾਕੀ ਰਹਿੰਦਿਆਂ ਬਿਨਾਂ ਕੋਈ ਵਿਕਟ ਗੁਆਏ ਮੈਚ ਜਿੱਤ ਲਿਆ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੇ ਸੱਤ ਵਿਕਟਾਂ ਦੇ ਨੁਕਸਾਨ ‘ਤੇ 151 ਦੌੜਾਂ ਬਣਾਈਆਂ। ਜਵਾਬ ‘ਚ ਪਾਕਿਸਤਾਨ ਨੇ 13 ਗੇਂਦਾਂ ਬਾਕੀ ਰਹਿੰਦਿਆਂ ਮੈਚ ਜਿੱਤ ਲਿਆ।






















