
ਬਰੇਟਾ 13 ਅਗਸਤ(ਬਾਸਲ): ਢੋਆ-ਢੁਆਈ ਦੇ ਟੈਡਰਾ ਵਿੱਚ ਹੋਈ ਕਥਿਤ ਧੱਕੇਸ਼ਾਹੀ ਦੇ ਵਿਰੋਧ ਵਿੱਚ ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਵੱਲੋਂ ਖੁਰਾਕ ਮੰਤਰੀ ਦਾ ਪੁਤਲਾ ਫੂਕਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਿੰਦਰਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਤੋਂ ਬਾਹਰ ਦੇ ਕਾਂਗਰਸ ਦੇ ਲੀਡਰ ਦੇ ਕਹਿਣ ਤੇ ਸਾਰਾ ਕੁਛ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਅਧੂਰੇ ਦਸਤਾਵੇਜ਼ ਵਾਲੇ ਟੈਡਰਕਾਰਾਂ ਨੂੰ ਟੈਂਡਰ ਜਾਰੀ ਕਰ ਦਿੱਤੇ ਹਨ ਜਦੋਂ ਕਿ ਸਰਕਾਰ ਦੀਆ ਸ਼ਰਤਾ ਪੂਰੀਆਂ ਕਰਨ ਵਾਲੇ ਠੇਕੇਦਾਰਾਂ ਦੇ ਟੈਂਡਰ ਰੱਦ ਕਰ ਦਿੱਤੇ ਗਏ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਜਾਰੀ ਕੀਤੇ ਗਏ ਟੈਂਡਰ ਰੱਦ ਕੀਤੇ ਜਾਣ, ਮੁੜ ਤੋਂ ਪਾਰਦਰਸ਼ੀ ਢੰਗ ਨਾਲ ਨਵੇਂ ਟੈਂਡਰ ਕਰਵਾਏ ਜਾਣ ਨਹੀ ਤਾ ਸੰਘਰਸ਼ ਨੂੰ ਤਿੱਖਾ ਕੀਤਾ ਜਾਵੇਗਾ। ਜਿਸ ਦੇ ਤਹਿਤ 17 ਅਗਸਤ ਨੂੰ ਪਟਿਆਲਾ ਵਿਖੇ ਮੁੱਖ ਮੰਤਰੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਪੱਲੇਦਾਰਾਂ ਆਗੂਆ ਨੇ ਕਿਹਾ ਕਿ ਪੰਜਾਬ ਅਦਰ ਕਾਗਰਸ ਪਾਰਟੀ ਦੀ ਸਰਕਾਰ ਹੈ ਅਫ਼ਸੋਸ ਕਾਂਗਰਸ ਪਾਰਟੀ ਨਾਲ ਸੰਬੰਧਿਤ ਲੇਬਰ ਆਪਣੀ ਸਰਕਾਰ ਦੇ ਵਿਰੁੱਧ ਧਰਨੇ ਲਗਾ ਰਹੀਆਂ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦਰਸ਼ਨ ਸਿੰਘ ਬਹਾਦਰਪੁਰ, ਪੱਪੀ ਸਿੰਘ, ਜਗਦੀਸ਼ ਸਿੰਘ, ਸੁਖਦਰਸ਼ਨ ਸਿੰਘ ਆਦਿ ਹਾਜ਼ਰ ਸਨ।
ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ ਹੋਏ – ਜਤਿੰਦਰ ਪਾਲ ਮਲਹੋਤਰਾ
ਮੁੜ-ਵਸੇਬਾ ਕਾਲੋਨੀਆਂ ਦੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਦੇ ਐਲਾਨ ਨਾਲ ਚੰਡੀਗੜ੍ਹ ਵਿੱਚ ਖੁਸ਼ੀ ਦੀ ਲਹਿਰ, ਭਾਜਪਾ ਦੇ ਯਤਨ ਸਫਲ...






















