ਟੋਕਿਓ ਪੈਰਾਲੰਪਿਕਸ ਵਿੱਚ ਸੋਨਾ ਜਿੱਤਣ ਵਾਲੀ ਅਵਨੀ ਲੇਖਰਾ ਨੂੰ ਪੰਜਾਬ ਦੇ ਮੁੱਖ ਮੰਤਰੀ ਨੇ ਦਿੱਤੀ ਵਧਾਈ

ਚੰਡੀਗੜ੍ਹ, 30ਅਗਸਤ(ਵਿਸ਼ਵ ਵਾਰਤਾ)- ਟੋਕਿਓ ਪੈਰਾਲੰਪਿਕਸ ਵਿੱਚ ਭਾਰਤ ਦੀ ਅਵਨੀ ਲੇਖਰਾ ਨੇ 10 ਮੀਟਰ ਏਅਰ ਈਵੈਂਟ ਐਸਐਚ -1 ਵਿੱਚ ਸੋਨ ਤਗਮਾ ਜਿੱਤਿਆ।

ਟੋਕੀਓ ਪੈਰਾਲੰਪਿਕਸ ਵਿੱਚ ਇਹ ਭਾਰਤ ਦਾ ਪਹਿਲਾ ਸੋਨ ਤਗ਼ਮਾ ਹੈ। ਉਸ ਦੀ ਇਸ ਉਪਲਬਧੀ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਸ ਨੂੰ ਵਧਾਈ ਦਿੱਤੀ ਹੈ।























