
ਬਠਿੰਡਾ, 6 ਫਰਵਰੀ ( ਕੁਲਬੀਰ ਬੀਰਾ )-ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਪੂਰੇ ਦੇਸ਼ ਵਿੱਚ ਤਿੰਨ ਘੰਟਿਆਂ ਦੇ ਦਿੱਤੇ ਗਏ ਦੇਸ਼ ਵਿਆਪੀ ਚੱਕਾ ਜਾਮ ਦੇ ਸਮਰਥਨ ਵਿੱਚ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸੜਕਾਂ ਜਾਮ ਕੀਤੀਆਂ ਗਈਆਂ ਉੱਥੇ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿੱਚ ਸੈਂਕੜੇ ਕਿਸਾਨ ਜਿਸ ਵਿੱਚ ਬਹੁਗਿਣਤੀ ਔਰਤਾਂ ਵੀ ਸ਼ਾਮਲ ਸਨ ਨੇ ਬਠਿੰਡਾ ਅੰਮ੍ਰਿਤਸਰ ਅਤੇ ਬਠਿੰਡਾ ਚੰਡੀਗਡ਼੍ਹ ਰੋਡ ਤੇ ਸਥਿਤ ਜੀਦਾ ਤੇ ਲਹਿਰਾ ਮੁਹੱਬਤ ਟੌਲ ਪਲਾਜ਼ਾ ਅੱਗੇ ਵੀ ਹੱਲਾ ਬੋਲ ਪ੍ਰਦਰਸ਼ਨ ਕੀਤੇ ਗਏ ਅਤੇ ਸੜਕਾਂ ਪੂਰੀ ਤਰ੍ਹਾਂ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਇਸ ਮੌਕੇ ਕਿਸਾਨ ਆਗੂਆਂ ਦੀ ਅਗਵਾਈ ਵਿੱਚ ਵੱਖ ਵੱਖ ਪਿੰਡਾਂ ਵਿੱਚ ਵੀ ਰੋਸ ਪ੍ਰਦਰਸ਼ਨ ਕੀਤੇ ਗਏ ਅਤੇ ਮੋਦੀ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਕਰਕੇ ਕਾਲ ਇੱਕ ਨੂੰ ਰੱਦ ਕਰਨ ਦੀ ਆਵਾਜ਼ ਬੁਲੰਦ ਕੀਤੀ ਗਈ ਮੋਠੂ ਸਿੰਘ ਕੋਟੜਾ ਦਾਨ ਸਿੰਘ ਗੁਰਪਿਆਰ ਸਿੰਘ ਜ਼ੋਰਾ ਸਿੰਘ ਲਛਮਣ ਸਿੰਘ ਆਦਿ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਧਨਾਢ ਕੰਪਨੀਆਂ ਅੰਬਾਨੀ ਅਡਾਨੀ ਦੇ ਹੱਥਾਂ ਦਾ ਖਿਡੌਣਾ ਬਣ ਕੇ ਕਾਲੇ ਕਾਨੂੰਨ ਪਾਸ ਕਰ ਰਹੇ ਹਨ ਜਿਨ੍ਹਾਂ ਨੂੰ ਕਿਸੇ ਵੀ ਹਾਲਤ ਵਿਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਉਨ੍ਹਾਂ ਦੱਸਿਆ ਕਿ ਇਨ੍ਹਾਂ ਟੌਲ ਪਲਾਜ਼ਾ ਅੱਗੇ ਪਿਛਲੇ ਚਾਰ ਮਹੀਨਿਆਂ ਤੋਂ ਰੋਸ ਪ੍ਰਦਰਸ਼ਨ ਚੱਲ ਰਹੇ ਹਨ ਪ੍ਰੰਤੂ ਹੈਰਾਨਗੀ ਦੀ ਗੱਲ ਹੈ ਕਿ ਪ੍ਰਧਾਨਮੰਤਰੀ ਕਿਸਾਨਾਂ ਦੇ ਸੰਘਰਸ਼ ਨੂੰ ਨਜ਼ਰਅੰਦਾਜ਼ ਕਰ ਰਹੇ ਹਨ ਤੇ ਅੜੀਅਲ ਰਵੱਈਏ ਕਰਕੇ ਕਾਲੇ ਕਾਨੂੰਨ ਰੱਦ ਨਹੀਂ ਕਰ ਰਹੇ ਪ੍ਰੰਤੂ ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ ਇਸੇ ਤਰ੍ਹਾਂ ਸੰਘਰਸ਼ ਜਾਰੀ ਰਹੇਗਾ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਦੇ ਦਰਜਨਾਂ ਪਿੰਡਾਂ ਵਿੱਚ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ ਹਨ ਜਿਸ ਦਾ ਹਰ ਵਰਗ ਅਤੇ ਹਰ ਸੰਘਰਸ਼ੀ ਜਥੇਬੰਦੀ ਬੰਦੀ ਵੱਲੋਂ ਵੀ ਸਮਰਥਨ ਕੀਤਾ ਗਿਆ ਹੈ






















