ਦਰਦਨਾਕ ਹਾਦਸਾ – ਟੌਫੀਆਂ ਨੇ ਹੀ ਲੈ ਲਈ ਚਾਰ ਬੱਚਿਆਂ ਦੀ ਜਾਨ
ਪੜ੍ਹੋ, ਕੀ ਹੈ ਪੂਰਾ ਮਾਮਲਾ
ਚੰਡੀਗੜ੍ਹ, 23ਮਾਰਚ(ਵਿਸ਼ਵ ਵਾਰਤਾ)-ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ਜ਼ਿਲ੍ਹੇ ਵਿੱਚ ਟੌਫੀਆਂ ਖਾਣ ਨਾਲ ਚਾਰ ਬੱਚਿਆਂ ਦੀ ਮੌਤ ਹੋ ਗਈ। ਟੌਫੀਆਂ ਵਿੱਚ ਜ਼ਹਿਰੀਲੇ ਪਦਾਰਥ ਪਾਏ ਜਾਣ ਦਾ ਸ਼ੱਕ ਹੈ। ਪੁਲਿਸ ਸੁਪਰਡੈਂਟ ਸਚਿੰਦਰ ਪਟੇਲ ਨੇ ਦੱਸਿਆ ਕਿ ਕੁਸ਼ੀਨਗਰ ਦੇ ਕਸਾਯਾ ਥਾਣਾ ਖੇਤਰ ਦੇ ਕੁਦਵਾ ਉਰਫ਼ ਦਿਲੀਪਨਗਰ ਪਿੰਡ ਦੇ ਸਿਨਸਾਈ ਲਾਠੂਰ ਟੋਲਾ ਵਿੱਚ ਅੱਜ ਚਾਰ ਮਾਸੂਮ ਬੱਚੇ ਟੌਫ਼ੀਆਂ ਖਾਣ ਤੋਂ ਬਾਅਦ ਬੇਹੋਸ਼ ਹੋ ਗਏ। ਹਸਪਤਾਲ ਲਿਜਾਂਦੇ ਸਮੇਂ ਉਹਨਾਂ ਦੀ ਮੌਤ ਹੋ ਗਈ। ਇਸ ਮਾਮਲੇ ਵਿੱਚ ਸਾਰੇ ਪਹਿਲੂਆਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਫੋਰੈਂਸਿਕ ਟੀਮ ਵੀ ਜਾਂਚ ਕਰ ਰਹੀ ਹੈ।
ਮੁੱਖ ਮੰਤਰੀ ਨੇ ਟੌਫੀਆਂ ਖਾਣ ਨਾਲ ਬੱਚਿਆਂ ਦੀ ਮੌਤ ਦਾ ਨੋਟਿਸ ਲਿਆ। ਘਟਨਾ ‘ਤੇ ਦੁੱਖ ਪ੍ਰਗਟ ਕਰਦੇ ਹੋਏ ਜਾਂਚ ਦੇ ਨਿਰਦੇਸ਼ ਦਿੱਤੇ ਹਨ ਅਤੇ ਉਨ੍ਹਾਂ ਪੀੜਤ ਪਰਿਵਾਰ ਦੀ ਤੁਰੰਤ ਮਦਦ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ।






















