• Latest
  • Trending
ਟ੍ਰਾਂਸਪੋਰਟ ਮੰਤਰੀ ਵਲੋਂ ਵੱਧ ਹਾਦਸਿਆਂ ਵਾਲੀਆਂ ਥਾਵਾਂ ਨੂੰ 31 ਮਾਰਚ ਤੱਕ ਦਰੁਸਤ ਕਰਨ ਦੇ ਨਿਰਦੇਸ਼ 

ਟ੍ਰਾਂਸਪੋਰਟ ਮੰਤਰੀ ਵਲੋਂ ਵੱਧ ਹਾਦਸਿਆਂ ਵਾਲੀਆਂ ਥਾਵਾਂ ਨੂੰ 31 ਮਾਰਚ ਤੱਕ ਦਰੁਸਤ ਕਰਨ ਦੇ ਨਿਰਦੇਸ਼ 

6 years ago
ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

57 minutes ago
ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

1 hour ago
New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

2 hours ago
ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

2 hours ago
ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿੱਚ 350 ਕਿਲੋਗ੍ਰਾਮ ਮਿਲਾਵਟੀ ਪਨੀਰ ਜ਼ਬਤ

2 hours ago
ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

ਯੂਪੀ: ਗਾਜ਼ੀਆਬਾਦ ਵਿੱਚ ਪਲਾਸਟਿਕ ਗੋਦਾਮ ‘ਚ ਲੱਗੀ ਭਿਆਨਕ ਅੱਗ

2 hours ago
Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

3 hours ago
ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

ਟਰੱਕ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ ; ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ

Punjab: ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੱਖਿਆ ਦੇ ਹੋਣਗੇ ਪੁਖਤਾ ਪ੍ਰਬੰਧ: ਪੁਲਿਸ

3 hours ago
Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

Punjab ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਕਾਨੂੰਨੀ ਨੋਟਿਸ, ਪੜ੍ਹੋ ਕੀ ਹੈ ਮਾਮਲਾ ?

4 hours ago
Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

Punjab: ਗੁਰੂ ਨਾਨਕ ਦੇਵ ਜੀ ਦੇ ਫਲਸਫੇ ’ਤੇ ਚੱਲ ਕੇ ਹੀ ਆ ਸਕਦੀ ਹੈ ਵਿਸ਼ਵ ਵਿੱਚ ਗਲੋਬਲ ਸਥਿਰਤਾ: ਸੰਤ ਸੀਚੇਵਾਲ

4 hours ago
Hindi News
English News
Sunday, November 22, 2026
No Result
View All Result
22 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਟ੍ਰਾਂਸਪੋਰਟ ਮੰਤਰੀ ਵਲੋਂ ਵੱਧ ਹਾਦਸਿਆਂ ਵਾਲੀਆਂ ਥਾਵਾਂ ਨੂੰ 31 ਮਾਰਚ ਤੱਕ ਦਰੁਸਤ ਕਰਨ ਦੇ ਨਿਰਦੇਸ਼ 

January 5, 2021
in ਖਬਰਾਂ, ਪੰਜਾਬ
ਟ੍ਰਾਂਸਪੋਰਟ ਮੰਤਰੀ ਵਲੋਂ ਵੱਧ ਹਾਦਸਿਆਂ ਵਾਲੀਆਂ ਥਾਵਾਂ ਨੂੰ 31 ਮਾਰਚ ਤੱਕ ਦਰੁਸਤ ਕਰਨ ਦੇ ਨਿਰਦੇਸ਼ 

ਟ੍ਰਾਂਸਪੋਰਟ ਮੰਤਰੀ ਵਲੋਂ ਵੱਧ ਹਾਦਸਿਆਂ ਵਾਲੀਆਂ ਥਾਵਾਂ ਨੂੰ 31 ਮਾਰਚ ਤੱਕ ਦਰੁਸਤ ਕਰਨ ਦੇ ਨਿਰਦੇਸ਼

ਪੰਜਾਬ ਵਿਚ ਸੜਕ ਸੁਰੱਖਿਆ ਉਪਾਵਾਂ ਦੀ ਕੀਤੀ ਸਮੀਖਿਆ

50,000 ਅਵਾਰਾ ਪਸ਼ੂਆਂ ਲਈ 25 ਲੱਖ ਰੁਪਏ ਦੇ ਰਿਫਲੈਕਟਰ ਖਰੀਦੇਗੀ ਪੀ.ਐਸ.ਆਰ.ਐਸ.ਸੀ.

ਟ੍ਰਾਂਸਪੋਰਟ ਮੰਤਰੀ ਵਲੋਂ ਵੱਧ ਹਾਦਸਿਆਂ ਵਾਲੀਆਂ ਥਾਵਾਂ ਨੂੰ 31 ਮਾਰਚ ਤੱਕ ਦਰੁਸਤ ਕਰਨ ਦੇ ਨਿਰਦੇਸ਼ 

ਚੰਡੀਗੜ੍ਹ, 5 ਜਨਵਰੀ( ਵਿਸ਼ਵ ਵਾਰਤਾ )-ਟ੍ਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਦੀ ਪ੍ਰਧਾਨਗੀ ਹੇਠ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ (ਪੀ.ਐਸ.ਆਰ.ਐਸ.ਸੀ.) ਵਲੋਂ ਅੱਜ ਸੂਬੇ ਵਿੱਚ ਸੜਕ ਸੁਰੱਖਿਆ ਸਬੰਧੀ ਚੁੱਕੇ ਕਦਮਾਂ ਅਤੇ ਕਾਰਵਾਈਆਂ ਦਾ ਜਾਇਜ਼ਾ ਲਿਆ ਗਿਆ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਅਧਿਕਾਰੀਆਂ ਨੂੰ ਤਕਰੀਬਨ 50,000 ਅਵਾਰਾ ਪਸ਼ੂਆਂ ਨੂੰ ਕਵਰ ਕਰਨ ਲਈ ਰਿਫਲੈਕਟਰਾਂ ਦੀ ਖਰੀਦ ਕਰਨ ਅਤੇ 31 ਮਾਰਚ 2021 ਤੱਕ ਸਾਰੇ ਵੱਧ ਹਾਦਸਿਆਂ ਵਾਲੀਆਂ ਥਾਵਾਂ (ਬਲੈਕ ਸਪਾਟਸ) ਨੂੰ ਦਰੁਸਤ ਕਰਨ ਸਮੇਤ ਕੁਝ ਵੱਡੇ ਫੈਸਲਿਆਂ ਨੂੰ ਲਾਗੂ ਕਰਨ ਸਬੰਧੀ ਹਦਾਇਤ ਦਿੱਤੀ। ਇਸ ਤੋਂ ਇਲਾਵਾ ਉਹਨਾਂ ਨੇ ਸੂਬੇ ਦੇ ਸਾਰੇ ਵੱਡੇ ਸੜਕ ਹਾਦਸਿਆਂ ਦੀ ਜਾਂਚ ਕਰਵਾਉਣ ਲਈ ਵੀ ਕਿਹਾ।

ਜ਼ਿਆਦਾ ਜਾਣਕਾਰੀ ਦਿੰਦਿਆਂ ਵਿਭਾਗ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪਿਛਲੇ ਤਿੰਨ ਸਾਲਾਂ (2015-2018) ਦੌਰਾਨ ਪੰਜਾਬ ਵਿੱਚ ਅਵਾਰਾ ਪਸ਼ੂਆਂ ਨਾਲ 502 ਸੜਕ ਹਾਦਸੇ ਹੋਏ, ਜਿਹਨਾਂ ਵਿੱਚ 370 ਲੋਕਾਂ ਨੇ ਆਪਣੀਆਂ ਜਾਨਾਂ ਗਵਾਈਆਂ, 157 ਗੰਭੀਰ ਜ਼ਖਮੀ ਹੋਏ ਅਤੇ 59 ਮਾਮੂਲੀ ਸੱਟਾਂ ਲੱਗੀਆਂ। ਇਹ ਸਮੱਸਿਆ ਦਸੰਬਰ ਤੋਂ ਫਰਵਰੀ ਦੇ ਮਹੀਨਿਆਂ ਦੌਰਾਨ ਧੁੰਦ ਕਾਰਨ ਵਧੇਰੇ ਗੰਭੀਰ ਹੋ ਜਾਂਦੀ ਹੈ। ਮੀਟਿੰਗ ਵਿੱਚ ਇਹ ਵੀ ਫੈਸਲਾ ਲਿਆ ਗਿਆ ਕਿ ਸੂਬੇ ਵਿੱਚ ਧੁੰਦ ਦੀ ਗੰਭੀਰ ਸਥਿਤੀ ਨੂੰ ਵੇਖਦਿਆਂ ਅਵਾਰਾ ਪਸ਼ੂਆਂ ਉੱਤੇ ਰਿਫਲੈਕਟਰ ਲਗਾਉਣ ਦੀ ਜ਼ਰੂਰਤ ਹੈ ਅਤੇ ਇਸ ਮੰਤਵ ਲਈ ਕੌਂਸਲ ਵਲੋਂ ਸੂਬੇ ਵਿਚ ਲਗਭਗ 50,000 ਅਵਾਰਾ ਪਸ਼ੂਆਂ ਨੂੰ ਕਵਰ ਕਰਨ ਲਈ ਲਗਭਗ 25 ਲੱਖ ਰੁਪਏ ਦੇ ਰਿਫਲੈਕਟਰ ਖਰੀਦੇ ਜਾਣਗੇ।

ਵੱਧ ਹਾਦਸਿਆਂ ਵਾਲੀਆਂ ਥਾਂਵਾਂ (ਬਲੈਕ ਸਪਾਟਸ) ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਪੰਜਾਬ ਦੇ ਕੌਮੀ ਰਾਜਮਾਰਗਾਂ ਉੱਤੇ 391 ਬਲੈਕ ਸਪਾਟਸ ਦੀ ਪਛਾਣ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਬਲੈਕ ਸਪਾਟ 500 ਮੀਟਰ ਸੜਕੀ ਲਾਂਘੇ ਦੇ ਉਸ ਹਿੱਸੇ ਨੂੰ ਕਿਹਾ ਜਾਂਦਾ ਹੈ ਜਿਸ ਉੱਤੇ ਪਿਛਲੇ 3 ਸਾਲਾਂ ਦੌਰਾਨ 5 ਸੜਕ ਹਾਦਸੇ (ਮੌਤਾਂ ਤੇ ਗੰਭੀਰ ਸੱਟਾਂ ਵਾਲੇ ) ਹੋਏ ਹੋਣ ਜਾਂ ਪਿਛਲੇ 3 ਸਾਲਾਂ ਦੌਰਾਨ ਜਿੱਥੇ 10 ਮੌਤਾਂ ਹੋਈਆਂ ਹੋਣ। ਕੌਂਸਲ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ(ਐਨ.ਐਚ.ਏ.ਆਈ.) ਅਤੇ ਲੋਕ ਨਿਰਮਾਣ ਵਿਭਾਗ ਨੂੰ ਹਦਾਇਤ ਕੀਤੀ ਕਿ 31 ਮਾਰਚ,2021 ਤੱਕ ਸਾਰੇ ਬਲੈਕ ਸਪਾਟਸ ਨੂੰ ਦਰੁਸਤ ਕੀਤਾ ਜਾਵੇ।

ਰਾਜ ਵਿਚ ਪ੍ਰਤੀ ਦਿਨ ਹੋਣ ਵਾਲੀਆਂ ਸੜਕੀ ਹਾਦਸਿਆਂ ਦੀਆ ਮੌਤਾਂ ਨੂੰ 14 ਤੋਂ ਘਟਾ ਕੇ 7 (ਰਾਸ਼ਟਰੀ ਔਸਤ) ਕਰਨ ਲਈ ਸੂਬੇ ਵਿਚ ਸਾਰੇ ਵੱਡੇ ਸੜਕੀ ਹਾਦਸਿਆਂ ਦੀ ਜਾਂਚ ਕਰਨ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਵਾਪਰ ਰਹੇ ਹਾਦਸਿਆਂ ਦੇ ਅਸਲ ਕਾਰਨਾਂ ਜਿਵੇਂ ਇੰਜੀਨੀਅਰਿੰਗ ਨੁਕਸ, ਨੀਤੀਆਂ ਲਾਗੂ ਕਰਨ ਦੀ ਘਾਟ, ਵਾਹਨ ਵਿੱਚ ਨੁਕਸ ਆਦਿ ਦਾ ਪਤਾ ਲਗਾਇਆ ਜਾ ਸਕੇ। ਇਸ ਨਾਲ ਉਪਾਅ ਆਰੰਭਣ ਲਈ ਵੀ ਰਾਹ ਪੱਧਰਾ ਹੋਵੇਗਾ। ਇਸ ਤੋਂ ਇਲਾਵਾ ਪੀ.ਐਸ.ਆਰ.ਐਸ.ਸੀ. ਵਲੋਂ ਸੂਬੇ ਵਿਚ ਹਾਦਸਿਆਂ ਦੀ ਸੰਭਾਵਨਾ ਵਾਲੀਆਂ ਸਾਰੀਆਂ ਸੜਕਾਂ ਦਾ ਨਿਰਪੱਖ ਏਜੰਸੀ ਪਾਸੋਂ ਥਰਡ ਪਾਰਟੀ ਆਡਿਟ ਕਰਵਾਉਣ ਸਬੰਧੀ ਵੀ ਫੈਸਲਾ ਲਿਆ ਗਿਆ।

ਸੜਕ ਸੁਰੱਖਿਆ ਦੇ ਮੱਦੇਨਜ਼ਰ ਆਧੁਨਿਕ ਉਪਕਰਣ ਜਿਵੇਂ ਸਪੀਡ ਗਨ, ਬਰੀਥ ਐਨਾਲਾਈਜ਼ਰ ਦੀ ਖਰੀਦ ਵਿੱਚ ਤੇਜ਼ੀ ਲਿਆਉਣ, ਮੁੱਖ ਏਜੰਸੀਆਂ ਵਿਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਅਤੇ ਸੁਪਰੀਮ ਕੋਰਟ ਦੀ ਸੜਕ ਸੁਰੱਖਿਆ ਕਮੇਟੀ ਦੁਆਰਾ ਜਾਰੀ ਦਿਸ਼ਾ ਨਿਰਦੇਸਾਂ ਨੂੰ ਲਾਗੂ ਕਰਨ ਸਬੰਧੀ ਵੀ ਫੈਸਲਾ ਕੀਤਾ ਗਿਆ। ਟਰਾਂਸਪੋਰਟ ਮੰਤਰੀ ਨੇ ਸੜਕ ਸੁਰੱਖਿਆ ਨਾਲ ਜੁੜੀਆਂ ਸਾਰੀਆਂ ਏਜੰਸੀਆਂ ਨੂੰ ਜ਼ਜਬੇ ਨਾਲ ਕੰਮ ਕਰਨ ਦੀ ਸਲਾਹ ਦਿੱਤੀ ਤਾਂ ਜੋ ਲੋਕਾਂ ਦੀਆਂ ਕੀਮਤੀ ਜਾਨਾਂ ਮੌਤ ਦੇ ਮੂੰਹ ਵਿੱਚ ਜਾਣ ਤੋਂ ਬਚਾਈਆਂ ਜਾ ਸਕਣ। ਇਸ ਮੀਟਿੰਗ ਦੌਰਾਨ ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਕੇ. ਸਿਵਾ ਪ੍ਰਸਾਦ, ਡੀ.ਜੀ. (ਲੀਡ ਏਜੰਸੀ) ਵੈਂਕਟਰਤਨਮ ਅਤੇ ਏ.ਡੀ.ਜੀ.ਪੀ.(ਟ੍ਰੈਫਿਕ) ਸ਼ਰਦ ਚੌਹਾਨ ਵੀ ਵਿੱਚ ਸ਼ਾਮਲ ਹੋਏ।

———–

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

by Navjot
November 22, 2026
0

ਇਸਲਾਮਾਬਾਦ, 22 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਐਤਵਾਰ ਨੂੰ ਪਾਕਿਸਤਾਨ ਦਾ ਲਾਹੌਰ ਸ਼ਹਿਰ ਇੱਕ ਵਾਰ ਫਿਰ...

ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

by Navjot
November 22, 2026
0

ਮੁੰਬਈ, 22 ਨਵੰਬਰ(ਵਿਸ਼ਵ ਵਾਰਤਾ) - ਰਸ਼ਮਿਕਾ ਮੰਦਾਨਾ ਦੀ ਫਿਲਮ 'ਮਾਇਸਾ' (Mysaa) ਨੂੰ ਮੁਲਤਵੀ ਕਰ ਦਿੱਤਾ ਗਿਆ ਹੈ, ਅਤੇ ਇਹ ਫੈਸਲਾ...

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

New Joining Committee : ਕੇਵਲ ਸਿੰਘ ਢਿੱਲੋਂ ਵੱਲੋਂ 6 ਮੈਂਬਰੀ ‘ਨਿਊ ਜੁਆਇਨਿੰਗ ਕਮੇਟੀ’ ਦਾ ਐਲਾਨ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਪਾਰਟੀ ਦੀ ਨਵੀਂ...

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਪਹਿਲੀ ‘ਵਿਦੇਸ਼ ਮੰਤਰੀ ਪੱਧਰੀ ਮੀਟਿੰਗ’ ਲਈ ਦਿੱਲੀ ਪਹੁੰਚੇ

by Navjot
November 22, 2026
0

  ਨਵੀਂ ਦਿੱਲੀ, 22 ਨਵੰਬਰ (ਵਿਸ਼ਵ ਵਾਰਤਾ) - ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਐਤਵਾਰ ਨੂੰ ਦੋ ਦਿਨਾਂ ਦੇ ਅਧਿਕਾਰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

by Navjot
November 22, 2026
0

ਇਸਲਾਮਾਬਾਦ, 22 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਐਤਵਾਰ ਨੂੰ ਪਾਕਿਸਤਾਨ ਦਾ ਲਾਹੌਰ ਸ਼ਹਿਰ ਇੱਕ ਵਾਰ ਫਿਰ...

Most Popular

ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭਾਰਤ ਦੀ ਪਹਿਲੀ ਸਵਦੇਸ਼ੀ ‘ਬਰਡ ਫਲੂ’ ਵੈਕਸੀਨ ਦੇਸ਼ ਨੂੰ ਕਰਨਗੇ ਸਮਰਪਿਤ 

by Navjot
4 days ago
0

ਭੋਪਾਲ, 18 ਨਵੰਬਰ (ਵਿਸ਼ਵ ਵਾਰਤਾ) ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ 20 ਨਵੰਬਰ ਨੂੰ ਭੋਪਾਲ ਵਿੱਚ H5N1 ਬਰਡ ਫਲੂ ਵਾਇਰਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 